28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਲਬੀਰ ਸਿੰਘ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਨਾ ਤੈਅ- ਚਿੱਟੀ/ਬਹਿਰਾਮਪੁਰ

ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਿਚਕਾਰ ਹੋਏ ਗੱਠਜੋੜ ਦਾ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਨਰਲ ਕੌਂਸਲ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ ਤੇ ਸਰਕਲ ਪ੍ਰਧਾਨ ਦਲਬੀਰ ਸਿੰਘ ਸੁਲਤਾਨੀ ਵਲੋਂ ਕੀਤਾ ਗਿਆ।

ਅਜੀਤ ਡੈਸਕ 28-11-2026
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਿਚਕਾਰ ਹੋਏ ਗੱਠਜੋੜ ਦਾ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਨਰਲ ਕੌਂਸਲ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ ਤੇ ਸਰਕਲ ਪ੍ਰਧਾਨ ਦਲਬੀਰ ਸਿੰਘ ਸੁਲਤਾਨੀ ਵਲੋਂ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਗੱਠਜੋੜ ਦੇ ਫੈਸਲੇ ਨਾਲ ਸੂਬੇ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਪਾਰਟੀਆਂ ਦਾ ਗੱਠਜੋੜ ਸਿਰਫ ਇਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਵਿਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੇ ਖੁਸ਼ਹਾਲੀ ਨਾਲ ਜੁੜਿਆ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਤੇ ਸੂਬੇ ਦਾ ਚੌਤਰਫਾ ਵਿਕਾਸ ਹਮੇਸ਼ਾ ਅਕਾਲੀ ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਹੀ ਹੁੰਦਾ ਆਇਆ ਹੈ, ਇਸ ਨੂੰ ਸੂਬੇ ਦੇ ਲੋਕ ਵੀ ਸਮਝਦੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਐਸ.ਐਸ.ਐਮ ਕਾਲਜ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕੌਂਸਲਰ ਮਨਬੀਰ ਸਿੰਘ ਰੰਧਾਵਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।