28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਧਾਰੀਵਾਲ, 27 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰਮਤਿ ਪ੍ਰਚਾਰ ਗਤਕਾ ਲਹਿਰ ਜਥਾ ਪ੍ਰਦੀਪ ਸਿੰਘ ਸੇਵਕ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ ਗਏ।

ਅਜੀਤ ਡੈਸਕ 28-11-2026
ਧਾਰੀਵਾਲ, 27 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰਮਤਿ ਪ੍ਰਚਾਰ ਗਤਕਾ ਲਹਿਰ ਜਥਾ ਪ੍ਰਦੀਪ ਸਿੰਘ ਸੇਵਕ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਸੰਗਤਾਂ ਵਲੋਂ ਚਾਹ ਦੇ ਲੰਗਰ ਅਤੇ ਹੋਰ ਕਈ ਪਕਵਾਨ ਤੇ ਸਜਾਵਟੀ ਗੇਟ ਲਗਾਏ ਗਏ। ਇਸ ਮੌਕੇ ਓਕੇ ਜੀ.ਟੀ.ਬੀ. ਸਕੂਲ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ, ਗੁਰੂ ਨਾਨਕ ਸੀ.ਸੈਕੰ ਸਕੂਲ, ਸਾਹਿਬਜ਼ਾਦਾ ਜ਼ੋਰਾਵਰ ਤੇ ਫਤਿਹ ਸਿੰਘ ਸਕੂਲ ਬੇਬੇ ਨਾਨਕੀ ਕਾਲਜ ਅਤੇ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਬੱਚਿਆਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸਕੂਲੀ ਬੈਂਡ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪੰਜ ਪਿਆਰਿਆਂ ਤੇ ਪੰਜ ਨਿਸ਼ਾਨੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗੁਰਦੇਵ ਸਿੰਘ ਸੋਹਲ, ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲੇ, ਪ੍ਰਧਾਨ ਗੁਰਦੁਆਰਾ ਬੇਬੇ ਨਾਨਕੀ ਅਮਰਜੀਤ ਸਿੰਘ ਹੈਪੀ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਸਿੰਘ ਤੇਜਾ, ਡਾ. ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਕਾਲਜ ਪ੍ਰਿੰਸੀਪਲ ਡਾ. ਬਲਬੀਰ ਕੌਰ, ਸਕੂਲ ਪ੍ਰਿੰਸੀਪਲ ਡਾ. ਗਗਨਜੀਤ ਕੌਰ, ਪ੍ਰਿੰ. ਅਨੂਪ ਸਿੰਘ ਸੀ.ਸੈਕੈਂ. ਸਕੂਲ ਬੁਰਜ ਸਾਹਿਬ, ਐੱਸ.ਡੀ.ਓ. ਗੁਰਚਰਨ ਸਿੰਘ, ਬਲਜਿੰਦਰ ਸਿੰਘ, ਸਤਿੰਦਰ ਸਿੰਘ, ਰਛਪਾਲ ਸਿੰਘ, ਜਸਵੰਤ ਸਿੰਘ, ਪ੍ਰਿੰ. ਹਰਦੀਪ ਸਿੰਘ, ਦਲਜੀਤ ਕੌਰ ਅਕਾਊਂਟੈਂਟ, ਨੀਲਮ ਸ਼ਰਮਾ ਰੈੱਡ ਕਲਰਕ, ਦਲੀਪ ਸਿੰਘ, ਕੇਵਲ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਰਾਜਪਾਲ ਸਿੰਘ, ਮੈਡਮ ਰੇਨੂ, ਰੱਜੂ, ਰਣਵੀਰ ਕੌਰ , ਦਲਜੀਤ ਸਿੰਘ ਖੁੰਡਾ ਉਪ ਪ੍ਰਿੰਸੀਪਲ, ਸਤਵੰਤ ਕੌਰ ਡੀ.ਪੀ. ਇਲਾਵਾ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਤੇ ਲਿਫਟਿੰਗ ਬੰਦ ਦੀ ਸਮੱਸਿਆ ਨੂੰ ਲੈ ਕੇ ਆੜ੍ਹਤੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਬਟਾਲਾ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।