28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ’ਚ ਜ਼ਰੂਰ ਬਣੇਗੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ- ਲਖਵਿੰਦਰ ਸਿੰਘ ਘੁੰਮਣ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਸ: ਲਖਵਿੰਦਰ ਸਿੰਘ ਘੁੰਮਣ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਅਕਾਲੀ ਦਲ-ਭਾਜਪਾ ਪਾਰਟੀ ਦੇ ਹੋਏ ਗੱਠਜੋੜ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਲਈ ਸ਼ੁਭ ਸੰਕੇਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਗੱਠਜੋੜ ਨਾਲ ਸੂਬੇ ਦੀ ਸਿਆਸਤ ਵਿਚ ਇਕ ਨਵਾਂ ਅਤੇ ਹਾਂ-ਪੱਖੀ ਬਦਲਾਅ ਆਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਦੌਰ ਵਿਚ ਪੰਜਾਬ ਜਿੰਨਾ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਨ੍ਹਾਂ ਦਾ ਹੱਲ ਸਿਰਫ਼ ਅਕਾਲੀ-ਭਾਜਪਾ ਗੱਠਜੋੜ ਦੀ ਮਜ਼ਬੂਤ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦੇ ਹੋਂਦ ਵਿਚ ਆਉਣ ਨਾਲ ਪੰਜਾਬ ਵਿਚ ਵਧ ਰਹੇ ਨਸ਼ਿਆਂ, ਗੈਂਗਸਟਰਵਾਦ ਅਤੇ ਫ਼ਿਰੌਤੀਆਂ ਵਰਗੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਵੇਗੀ ਅਤੇ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਸ: ਘੁੰਮਣ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸ: ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦਾ ਰਾਜ ਦੇਵਾਂਗੇ, ਜਿਵੇਂ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਵੇਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲਦੀਆਂ ਸਨ, ਉਵੇਂ ਹੀ ਸਹੂਲਤਾਂ ਮਿਲਣਗੀਆਂ। ਹਰ ਵਰਗ ਦਾ ਸਤਿਕਾਰ-ਮਾਣ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੇ ਬਾਵਜੂਦ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ- ਸੁਖਦੇਵ ਸਿੰਘ ਹੈਪੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।