ਪਿੰਡ ਜੋਗੇਵਾਲ ਜੱਟਾਂ ਵਿਖੇ ਚੇਅਰਮੈਨ ਜਸਵਿੰਦਰਪਾਲ ਦਾ ਸਨਮਾਨ
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਪਿੰਡ ਜੋਗੇਵਾਲ ਜੱਟਾਂ ਵਿਖੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਜਸਵਿੰਦਰਪਾਲ ਦਾ ਪਾਰਟੀ ਆਗੂਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਵਿੰਦਰਪਾਲ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਪਾਰਟੀ ਵਲੋਂ ਦਿੱਤੇ ਗਏ ਮਾਣ-ਸਨਮਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨ-ਮਨ ਨਾਲ ਕੰਮ ਕੀਤਾ ਜਾਵੇਗਾ।
ਅਜੀਤ ਡੈਸਕ
28-11-2026