28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਦੀ ਤਰੱਕੀ ਤੇ ਵਿਕਾਸ ਦੀ ਨਵੀਂ ਇਬਾਰਤ ਲਿਖੇਗਾ : ਪਰਮਜੀਤ ਸਿੰਘ ਗਿੱਲ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਸੂਬੇ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਚਰਚਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਗੱਠਜੋੜ ਹੀ ਪੰਜਾਬ ਦੀ ਤਰੱਕੀ ਤੇ ਵਿਕਾਸ ਦੀ ਨਵੀਂ ਇਬਾਰਤ ਲਿਖੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਇਕ ਮਜ਼ਬੂਤ ਅਤੇ ਦੂਰਅੰਦੇਸ਼ੀ ਗੱਠਜੋੜ ਦੀ ਸਖ਼ਤ ਲੋੜ ਸੀ, ਜਿਸ ਦਾ ਅੱਜ ਰਸਮੀ ਐਲਾਨ ਹੋ ਗਿਆ ਹੈ।

ਪਰਮਜੀਤ ਸਿੰਘ ਗਿੱਲ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਸੂਬੇ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਚਰਚਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਗੱਠਜੋੜ ਹੀ ਪੰਜਾਬ ਦੀ ਤਰੱਕੀ ਤੇ ਵਿਕਾਸ ਦੀ ਨਵੀਂ ਇਬਾਰਤ ਲਿਖੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਇਕ ਮਜ਼ਬੂਤ ਅਤੇ ਦੂਰਅੰਦੇਸ਼ੀ ਗੱਠਜੋੜ ਦੀ ਸਖ਼ਤ ਲੋੜ ਸੀ, ਜਿਸ ਦਾ ਅੱਜ ਰਸਮੀ ਐਲਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਸਭ ਤੋਂ ਵੱਡੀ ਪਹਿਲ ਹੋਵੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੰਜਾਬ ਇਕ ਸਰਹੱਦੀ ਸੂਬਾ ਹੋਣ ਕਾਰਨ ਦੇਸ਼ ਦੀ ਸੁਰੱਖਿਆ ਲਈ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪੱਟੀ ਦੇ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਗਿੱਲ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਫ਼ਿਰੌਤੀਆਂ ਮੰਗਣ ਵਾਲੇ ਅਨਸਰਾਂ ਦਾ ਪੂਰੀ ਤਰ੍ਹਾਂ ਖਾਤਮਾ ਕਰ ਕੇ ਆਮ ਲੋਕਾਂ ਅਤੇ ਵਪਾਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾਵੇਗੀ। ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਾਸਤੇ ਪੰਜਾਬ ਵਿਚ ਨਵੀਂ ਸਨਅਤ (ਉਦਯੋਗ) ਲਗਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਅਖੀਰ ਵਿਚ ਪਰਮਜੀਤ ਸਿੰਘ ਗਿੱਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਕਾਲੀ-ਭਾਜਪਾ ਗੱਠਜੋੜ ਆਪਸੀ ਤਾਲਮੇਲ ਅਤੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਵਿਚ ਕਾਮਯਾਬ ਹੋਵੇਗਾ।
ਪਿਛਲੀ ਖ਼ਬਰ ਅਕਾਲੀ-ਭਾਜਪਾ ਆਗੂਆਂ ਨੇ ਦੋਵੇਂ ਪਾਰਟੀਆਂ ਦੇ ਗੱਠਜੋੜ ’ਤੇ ਜਤਾਈ ਖੁਸ਼ੀ ਅਗਲੀ ਖ਼ਬਰ ਪਿੰਡ ਜੋਗੇਵਾਲ ਜੱਟਾਂ ਵਿਖੇ ਚੇਅਰਮੈਨ ਜਸਵਿੰਦਰਪਾਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।