ਰੇਲਵੇ ਸਟੇਸ਼ਨ ਪਠਾਨਕੋਟ ਵਿਖੇ ਜੀ.ਆਰ.ਪੀ. ਵਲੋਂ ਵਿਸ਼ੇਸ਼ ਜਾਂਚ ਤੇ ਜਾਗਰੂਕਤਾ ਮੁਹਿੰਮ
ਪਠਾਨਕੋਟ, 27 ਨਵੰਬਰ (ਸੰਧੂ)- ਰੇਲਵੇ ਸਟੇਸ਼ਨਾਂ ਤੇ ਰੇਲ ਗੱਡੀਆਂ ਵਿੱਚ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਚੋਰੀ ਤੇ ਖੋਹ ਦੀਆਂ ਵਾਰਦਾਤਾਂ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰੇਲਵੇ ਪੁਲਿਸ ਪਠਾਨਕੋਟ ਵੱਲੋਂ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਵਿਖੇ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਵੱਲੋਂ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਵੀ ਦਿੱਤੀ ਗਈ।
ਪਠਾਨਕੋਟ, 27 ਨਵੰਬਰ (ਸੰਧੂ)- ਰੇਲਵੇ ਸਟੇਸ਼ਨਾਂ ਤੇ ਰੇਲ ਗੱਡੀਆਂ ਵਿੱਚ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਚੋਰੀ ਤੇ ਖੋਹ ਦੀਆਂ ਵਾਰਦਾਤਾਂ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰੇਲਵੇ ਪੁਲਿਸ ਪਠਾਨਕੋਟ ਵੱਲੋਂ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਵਿਖੇ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਵੱਲੋਂ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਵੀ ਦਿੱਤੀ ਗਈ। ਮੁੱਖ ਅਫ਼ਸਰ ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਇਹ ਵਿਸ਼ੇਸ਼ ਅਭਿਆਨ ਜੀ.ਆਰ.ਪੀ. ਦੇ ਕਰਮਚਾਰੀਆਂ ਤੇ ਐਂਟੀ ਸਾਬੋਟੇਜ ਟੀਮ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਪਾਰਸਲ ਦਫ਼ਤਰ, ਮੋਟਰਸਾਈਕਲ ਤੇ ਟੈਕਸੀ ਸਟੈਂਡ, ਵੇਟਿੰਗ ਹਾਲ, ਸਰਕੂਲੇਟਿੰਗ ਏਰੀਆ ਸਮੇਤ ਸੁਰੱਖਿਆ ਪੱਖੋਂ ਸੰਵੇਦਨਸ਼ੀਲ ਹੋਰ ਥਾਵਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ । ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਪੁਲਿਸ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ ।