28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਘਰੋਟਾ, 27 ਨਵੰਬਰ (ਸੰਜੀਵ ਗੁਪਤਾ)- ਪੰਜਾਬ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਡੀ. ਈ.

ਅਜੀਤ ਡੈਸਕ 28-11-2026
ਘਰੋਟਾ, 27 ਨਵੰਬਰ (ਸੰਜੀਵ ਗੁਪਤਾ)- ਪੰਜਾਬ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਡੀ.ਈ.ਓ. ਕਮਲਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡੀ.ਜੀ. ਸਿੰਘ ਤੇ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਲਮੀਨੀ ਵਿਖੇ ਕਰਵਾਏ ਗਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਬਲਾਕ ਪਠਾਨਕੋਟ-1 ਦੇ ਬੱਚੇ ਜਾਨਵੀ ਨੇ ਕਹਾਣੀ ਸੁਣਾਉਣ ਤੇ ਪਿਕਚਰ ਕੰਪੋਜੀਸ਼ਨ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਆਪਣੇ ਬਲਾਕ ਕਲੱਸਟਰ ਫਰੀਦਾਨਗਰ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਡੀ.ਈ.ਓ. ਕਮਲਦੀਪ ਕੌਰ ਵਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ਸੈਦੋਵਾਲ ਸਕੂਲ ਦੇ ਇੰਚਾਰਜ ਤਜਿੰਦਰ ਪਾਲ ਸਿੰਘ ਨੇ ਹਿੰਦੀ ਸੁੰਦਰ ਲਿਖਾਈ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅਧਿਆਪਕ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਬੱਚੇ ਖੇਡਾਂ ਤੋਂ ਇਲਾਵਾ ਪੜ੍ਹਾਈ ਵਿਚ ਵੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਦੇ ਹਨ ।
ਪਿਛਲੀ ਖ਼ਬਰ ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਜਨਗਣਨਾ-2027 ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਨੇ ਸਵਰਨ ਸਲਾਰੀਆ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।