28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਪਾਰ ਮੰਡਲ ਪਠਾਨਕੋਟ ਦੇ ਆਗੂਆਂ ਨੇ ਨਵ-ਨਿਯੁਕਤ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ ਨਾਲ ਕੀਤੀ ਮੁਲਾਕਾਤ

ਪਠਾਨਕੋਟ, 27 ਨਵੰਬਰ (ਸੁਮਿਤ)- ਵਪਾਰ ਮੰਡਲ ਪਠਾਨਕੋਟ ਦੇ ਆਗੂਆਂ ਵਲੋਂ ਪਠਾਨਕੋਟ ਦੇ ਨਵ-ਨਿਯੁਕਤ ਡੀ. ਐਸ.

ਵਪਾਰ ਮੰਡਲ ਦੇ ਆਗੂਆਂ ਨਾਲ ਮੁਲਾਕਾਤ ਕਰਦੇ ਹੋਏ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ। ਤਸਵੀਰ: ਸੁਮਿਤ 28-11-2026
ਪਠਾਨਕੋਟ, 27 ਨਵੰਬਰ (ਸੁਮਿਤ)- ਵਪਾਰ ਮੰਡਲ ਪਠਾਨਕੋਟ ਦੇ ਆਗੂਆਂ ਵਲੋਂ ਪਠਾਨਕੋਟ ਦੇ ਨਵ-ਨਿਯੁਕਤ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ, ਪ੍ਰਧਾਨ ਮਨਿੰਦਰ ਸਿੰਘ ਸਮੇਤ ਸ਼ਹਿਰ ਦੇ ਕਈ ਕਾਰੋਬਾਰੀ ਮੌਜੂਦ ਰਹੇ । ਮੁਲਾਕਾਤ ਦੌਰਾਨ ਵਪਾਰ ਮੰਡਲ ਦੇ ਆਗੂਆਂ ਨੇ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ ਦਾ ਸਵਾਗਤ ਕਰਦਿਆਂ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ । ਇਸ ਮੌਕੇ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ ਨੇ ਵਪਾਰ ਮੰਡਲ ਦੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸਮੱਸਿਆ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਪਿਛਲੀ ਖ਼ਬਰ ਥੈਂਕਸਗਿਵਿੰਗ ਸੁਨੇਹੇ ’ ਚ ਟਰੰਪ ਨੇ ਵਿਰੋਧੀਆਂ ਤੇ ਪਰਵਾਸੀਆਂ ’ ਤੇ ਸਾਧੇ ਨਿਸ਼ਾਨੇ ਆਰਥਿਕ ਵਿਕਾਸ ਦੇ ਅੰਕੜਿਆਂ ਦੀ ਜਾਂਚ... ਅਗਲੀ ਖ਼ਬਰ ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਜਨਗਣਨਾ-2027 ਸਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।