ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ
ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਂਗਰਸੀ ਵਰਕਰ ਵਿਧਾਨ ਸਭਾ ਚੋਣਾਂ ਲਈ ਤਿਆਰ : ਆਗੂ
ਘੁਮਾਣ, 28 ਨਵੰਬਰ (ਬੰਮਰਾਹ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਾਂਗਰਸੀ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ, ਜਗੀਰ ਸਿੰਘ ਪੱਡਾ, ਸਰਪੰਚ ਮਨਦੀਪ ਸਿੰਘ ਮਹਿਮਦ, ਅਗਮ ਜੈਤੋਸਰਜਾ, ਸਾਬਕਾ ਸਰਪੰਚ ਗੁਰਦੀਪ ਸਿੰਘ ਬੁੱਜਿਆਂਵਾਲੀ, ਸਾਬਕਾ ਸਰਪੰਚ ਜਸਵੰਤ ਸਿੰਘ ਜੋਤੀ ਖੋਖੋਵਾਲ ਬਾਘੇ ਅਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਸਿੱਧਵਾਂ ਨੇ ਕੀਤਾ।
ਘੁਮਾਣ, 28 ਨਵੰਬਰ (ਬੰਮਰਾਹ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਾਂਗਰਸੀ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ, ਜਗੀਰ ਸਿੰਘ ਪੱਡਾ, ਸਰਪੰਚ ਮਨਦੀਪ ਸਿੰਘ ਮਹਿਮਦ, ਅਗਮ ਜੈਤੋਸਰਜਾ, ਸਾਬਕਾ ਸਰਪੰਚ ਗੁਰਦੀਪ ਸਿੰਘ ਬੁੱਜਿਆਂਵਾਲੀ, ਸਾਬਕਾ ਸਰਪੰਚ ਜਸਵੰਤ ਸਿੰਘ ਜੋਤੀ ਖੋਖੋਵਾਲ ਬਾਘੇ ਅਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਸਿੱਧਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕਾਂਗਰਸ ਪਾਰਟੀ ਦਾ ਹਰ ਵਰਕਰ ਪੂਰੀ ਮਿਹਨਤ ਤੇ ਲਗਨ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਆਪਸੀ ਤਾਲਮੇਲ ਨਾਲ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ, ਜਿਸ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।