29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦੀ ਇੰਟੈਕ ਪੰਜਾਬ ਵਲੋਂ ਕਰਵਾਏ ਮੁਕਾਬਲੇ ’ਚ ਸ਼ਾਨਦਾਰ ਜਿੱਤ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਆਰ. ਡੀ.

ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਗਿਆਨ ਪ੍ਰਤਿਭਾ, ਬੌਧਿਕ ਸਮਰੱਥਾ ਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਕੁਇਜ਼ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ। ਇਹ ਵੱਕਾਰੀ ਰਾਜ ਪੱਧਰੀ ਕੁਇਜ਼ ਮੁਕਾਬਲਾ 20 ਨਵੰਬਰ 2026 ਨੂੰ ਏ.ਪੀ.ਐੱਸ. ਸਕੂਲ ਬਿਆਸ ਵਿਖੇ ਇੰਟੈਕ ਪੰਜਾਬ ਵਲੋਂ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵੱਖ-ਵੱਖ ਜ਼ਿਲ੍ਹਿਆਂ ਦੀਆਂ 12 ਸਕੂਲੀ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਆਰ.ਡੀ. ਖੋਸਲਾ ਸਕੂਲ ਦੀ 9ਵੀਂ ਜਮਾਤ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਵੈਭਵ ਸ਼ਰਮਾ ਅਤੇ ਗੁਰਮਨਪ੍ਰੀਤ ਸਿੰਘ ਨੇ ਆਪਣੀ ਡੂੰਘੀ ਜਾਣਕਾਰੀ, ਤੁਰੰਤ ਜਵਾਬ ਦੇਣ ਦੀ ਸਮਰੱਥਾ ਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ, ਪ੍ਰਿੰਸੀਪਲ ਡਾ. ਬਿੰਦੂ ਭੱਲਾ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਮਾਰਗਦਰਸ਼ਕ ਅਧਿਆਪਕਾਂ ਇਕਾਂਤੀ ਸਰੀਨ ਤੇ ਅਮਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਪ੍ਰਤਾਪਗੜ੍ਹ ਵਿਖੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।