29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਪ੍ਰਤਾਪਗੜ੍ਹ ਵਿਖੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਐਸ. ਸੀ.

ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਪਿੰਡ ਪ੍ਰਤਾਪਗੜ੍ਹ ਵਿਖੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦ ਬੀਬੀਆਂ ਨੂੰ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸ਼ਾਲਾਂ ਵੀ ਵੰਡੀਆਂ ਗਈਆਂ। ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਸਮਾਜ ਸੇਵਾ ਕਰਨ ਦਾ ਜਜ਼ਬਾ ਉਨ੍ਹਾਂ ਨੂੰ ਆਪਣੇ ਪਰਿਵਾਰ ਵਲੋਂ ਗੁੜ੍ਹਤੀ ਵਿਚ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਤੇ ਦੁੱਖ-ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹਨਾ ਹੀ ਅਸਲ ਸਮਾਜ ਸੇਵਾ ਹੈ। ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਹਰ ਵਰਗ ਦੀ ਤਰੱਕੀ ਲਈ ਕੰਮ ਕਰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸੀ ਵਰਕਰ ਹੁਣ ਤੋਂ ਹੀ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਅਮਨ, ਹਰਦੇਵ ਸਿੰਘ, ਮਕਬੂਲ ਮਸੀਹ, ਬਲਕਾਰ ਮਸੀਹ, ਆਕਾਸ਼ ਪ੍ਰਤਾਪਗੜ੍ਹ ਸਮੇਤ ਹੋਰ ਕਾਂਗਰਸੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਚੱਕ ਯਾਕੂਬ ਤੋਂ ਸਜਾਇਆ ਨਗਰ ਕੀਰਤਨ ਕਾਹਨੂੰਵਾਨ ਪੁੱਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦੀ ਇੰਟੈਕ ਪੰਜਾਬ ਵਲੋਂ ਕਰਵਾਏ ਮੁਕਾਬਲੇ ’ਚ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।