ਚੱਕ ਯਾਕੂਬ ਤੋਂ ਸਜਾਇਆ ਨਗਰ ਕੀਰਤਨ ਕਾਹਨੂੰਵਾਨ ਪੁੱਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਕਾਹਨੂੰਵਾਨ, 28 ਨਵੰਬਰ (ਨਿਸ਼ਾਨ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਬਲਵੰਤ ਸਰ ਸਾਹਿਬ, ਚੱਕ ਯਕੂਬ ਤੋਂ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੇ ਕਸਬਾ ਕਾਹਨੂੰਵਾਨ ਵਿਖੇ ਪਹੁੰਚਣ ’ਤੇ ਸਥਾਨਕ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਅਜੀਤ ਡੈਸਕ
29-11-2026