ਮੌਜੋਵਾਲ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ, ਗਲੀਆਂ-ਨਾਲੀਆਂ ਤੋਂ ਲੈ ਕੇ ਸਟਰੀਟ ਲਾਈਟਾਂ ਤੱਕ ਕੰਮ ਕਰਵਾਏ: ਸਰਪੰਚ ਮਠਾਰੂ
ਕਲਾਨੌਰ, 28 ਨਵੰਬਰ (ਪੁਰੇਵਾਲ)-ਗ੍ਰਾਂਮ ਪੰਚਾਇਤ ਮੌਜੋਵਾਲ ਕਲਾਨੌਰ ਦੇ ਸਰਪੰਚ ਹਰਦੀਪ ਸਿੰਘ ਮਠਾਰੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਹਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ’ਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਮੌਜੋਵਾਲ ’ਚ ਵਿਕਾਸ ਕਾਰਜਾਂ ਨੂੰ ਨਵੀਂ ਰਫਤਾਰ ਮਿਲੀ ਹੈ। ਸਰਪੰਚ ਮਠਾਰੂ ਨੇ ਡੇਰਿਆਂ ’ਤੇ ਸੋਲਰ ਲਾਈਟਾਂ ਲਗਾਊਣ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸੁਧਾਰ, ਸ਼ਮਸ਼ਾਨਘਾਟਾਂ ਦੀ ਸਫ਼ਾਈ ਤੇ ਨਵੀਨੀਕਰਨ, ਸੀਵਰੇਜ ਪਾਉਣ, ਸੋਲਰ ਲਾਈਟਾਂ ਅਤੇ ਸਟਰੀਟ ਲਾਈਟਾਂ ਲਗਾਉਣ ਸਮੇਤ ਕਈ ਅਹਿਮ ਕੰਮ ਵਾਅਦੇ ਤਹਿਤ ਲੋਕ ਹਿੱਤ ’ਚ ਕੀਤੇ ਹਨ ਹਨ ਤੇ ਇਨ੍ਹਾਂ ਉਪਰਾਲਿਆਂ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਪਿੰਡ ਦੀ ਦਿੱਖ ਨੂੰ ਸੁਧਾਰਨਾ ਹੈ।
ਕਲਾਨੌਰ, 28 ਨਵੰਬਰ (ਪੁਰੇਵਾਲ)-ਗ੍ਰਾਂਮ ਪੰਚਾਇਤ ਮੌਜੋਵਾਲ ਕਲਾਨੌਰ ਦੇ ਸਰਪੰਚ ਹਰਦੀਪ ਸਿੰਘ ਮਠਾਰੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਹਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ’ਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਮੌਜੋਵਾਲ ’ਚ ਵਿਕਾਸ ਕਾਰਜਾਂ ਨੂੰ ਨਵੀਂ ਰਫਤਾਰ ਮਿਲੀ ਹੈ। ਸਰਪੰਚ ਮਠਾਰੂ ਨੇ ਡੇਰਿਆਂ ’ਤੇ ਸੋਲਰ ਲਾਈਟਾਂ ਲਗਾਊਣ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸੁਧਾਰ, ਸ਼ਮਸ਼ਾਨਘਾਟਾਂ ਦੀ ਸਫ਼ਾਈ ਤੇ ਨਵੀਨੀਕਰਨ, ਸੀਵਰੇਜ ਪਾਉਣ, ਸੋਲਰ ਲਾਈਟਾਂ ਅਤੇ ਸਟਰੀਟ ਲਾਈਟਾਂ ਲਗਾਉਣ ਸਮੇਤ ਕਈ ਅਹਿਮ ਕੰਮ ਵਾਅਦੇ ਤਹਿਤ ਲੋਕ ਹਿੱਤ ’ਚ ਕੀਤੇ ਹਨ ਹਨ ਤੇ ਇਨ੍ਹਾਂ ਉਪਰਾਲਿਆਂ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਪਿੰਡ ਦੀ ਦਿੱਖ ਨੂੰ ਸੁਧਾਰਨਾ ਹੈ। ਸਰਪੰਚ ਹਰਦੀਪ ਸਿੰਘ ਮਠਾਰੂ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦਾ ਸੁਧਾਰ ਕਰਵਾਉਣਾ ਸਮੇਂ ਦੀ ਮੁੱਖ ਲੋੜ ਸੀ ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਸਫ਼ਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸ਼ਮਸ਼ਾਨਘਾਟਾਂ ਦੀ ਸਫ਼ਾਈ ਤੇ ਨਵੀਨੀਕਰਨ ਦੇ ਕੰਮ ਵੀ ਕਰਵਾਏ ਗਏ ਹਨ। ਸਰਪੰਚ ਮਠਾਰੂ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ’ਚ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਰਾਹੀਂ ਮਿਲ ਰਹੀ ਸਹਾਇਤਾ ਤੇ ਪਿੰਡ ਵਾਸੀਆਂ ਦਾ ਸਹਿਯੋਗ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪਿੰਡ ਦੇ ਵਿਕਾਸ ਲਈ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਕੰਮ ਕਰਵਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ।