ਸਰਬੱਤ ਖਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ
ਪਠਾਨਕੋਟ, 29 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ।
ਅਜੀਤ ਡੈਸਕ
30-11-2026