02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

10 ਸਾਲ ਬਾਅਦ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਬਾਹਰ ਆਈ ਨਗਰ ਕੌਂਸਲ ਭਾਜਪਾ ਬੋਰਡ ਵਾਲੀ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਬਿਨਾਂ ਕਿਸੇ ਦਬਾਅ ਦੇ ਪਾਸ ਕੀਤੇ ਸਾਰੇ ਮਤੇ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਬਹੁਮਤ ਹਾਸਲ ਕਰਨ ਤੋਂ ਬਾਅਦ ਭਾਜਪਾ ਬੋਰਡ ਦੀ ਪਹਿਲੀ ਮੀਟਿੰਗ ਪ੍ਰਧਾਨ ਅਨੀਤਾ ਜੈਰਥ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਰਹੀ ਕਿ 10 ਸਾਲਾਂ ਬਾਅਦ ਨਗਰ ਕੌਂਸਲ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਕੰਮ ਕਰਦੀ ਨਜ਼ਰ ਆਈ।

ਫ਼ਾਜ਼ਿਲਕਾ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਦੌਰਾਨ ਪ੍ਰਧਾਨ ਅਨੀਤਾ ਜੈਰਥ, ਭਾਜਪਾ ਆਗੂ ਅਸ਼ੋਕ ਜੈਰਥ ਅਤੇ ਹੋਰ ਕੌਂਸਲਰ ਵਿਕਾਸ ਕਾਰਜਾਂ ਅਤੇ ਮਤਿਆਂ ’ਤੇ ਚਰਚਾ ਕਰਦੇ ਹੋਏ। ਅਜੀਤ ਤਸਵੀਰ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਬਹੁਮਤ ਹਾਸਲ ਕਰਨ ਤੋਂ ਬਾਅਦ ਭਾਜਪਾ ਬੋਰਡ ਦੀ ਪਹਿਲੀ ਮੀਟਿੰਗ ਪ੍ਰਧਾਨ ਅਨੀਤਾ ਜੈਰਥ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਰਹੀ ਕਿ 10 ਸਾਲਾਂ ਬਾਅਦ ਨਗਰ ਕੌਂਸਲ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਕੰਮ ਕਰਦੀ ਨਜ਼ਰ ਆਈ। ਮੀਟਿੰਗ ਵਿਚ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਆਪਣੀ ਪਾਰਟੀ ਦੇ ਕੌਂਸਲਰਾਂ ਨਾਲ ਮੌਜੂਦ ਸਨ। ਭਾਜਪਾ ਕੌਂਸਲਰਾਂ ਨੇ ਆਪਣੀ ਸਮਝਦਾਰੀ ਨਾਲ ਵਿਰੋਧੀ ਧਿਰਾਂ ਦੀ ਸਹਿਮਤੀ ਨਾਲ ਹੀ ਲੋੜੀਂਦੇ ਮਤੇ ਪਾਸ ਕੀਤੇ, ਜਦਕਿ ਬਾਕੀ ਮਤਿਆਂ ਨੂੰ ਵਿਚਾਰ-ਵਟਾਂਦਰੇ ਲਈ ਰੋਕ ਲਿਆ। ਮੀਟਿੰਗ ਦੌਰਾਨ 32 ਦੁਕਾਨਾਂ ਅਤੇ ਰਿਹਾਇਸ਼ੀ ਜਾਇਦਾਦਾਂ ਦੇ ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਦੇ ਮਤੇ ’ਤੇ ਤੁਰੰਤ ਮਨਜ਼ੂਰੀ ਦੇਣ ਦੀ ਬਜਾਏ, ਈ.ਓ. ਵਲੋਂ ਪ੍ਰਕਿਰਿਆ ਪੂਰੀ ਕਰਨ ਲਈ 6 ਦਿਨਾਂ ਦਾ ਸਮਾਂ ਦਿੱਤਾ ਗਿਆ ਅਤੇ ਇਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਇਕ ਵੱਡਾ ਰਾਹਤ ਭਰਿਆ ਫ਼ੈਸਲਾ ਲੈਂਦਿਆਂ 117 ਸਫ਼ਾਈ ਕਰਮਚਾਰੀਆਂ ਅਤੇ 20 ਸੀਵਰਮੈਨਾਂ ਨੂੰ ਪੱਕੇ ਕਰਨ ਦਾ ਇਤਿਹਾਸਕ ਮਤਾ ਪਾਸ ਕੀਤਾ ਗਿਆ। ਨਹਿਰੀ ਪਾਣੀ ਪ੍ਰੋਜੈਕਟ ਨੇੜੇ ਕੱਟੀ ਜਾ ਰਹੀ ਕਾਲੋਨੀ ਦਾ ਮਤਾ ਵੀ ਰੱਦ ਕਰ ਦਿੱਤਾ ਗਿਆ। ਪ੍ਰਧਾਨ ਅਨੀਤਾ ਜੈਰਥ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਟੀਚਾ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਹੈ, ਜਿਸ ਲਈ ਰੋਡਮੈਪ ਤਿਆਰ ਕਰ ਲਿਆ ਗਿਆ ਹੈ। ਇਸ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਸੀਨੀਅਰ ਭਾਜਪਾ ਨੇਤਾ ਅਸ਼ੋਕ ਜੈਰਥ, ਕੌਂਸਲਰ ਬਲਵੀਰ ਸਿੰਘ, ਰਮੇਸ਼ ਕਟਾਰੀਆ, ਪੂਰਨ ਚੰਦ ਜਸੂਜਾ ਸਮੇਤ ਹੋਰ ਕੌਂਸਲਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ’ਤੇ ਦਰਜ ਮੁਕੱਦਮੇ ਦੇ ਵਿਰੋਧ ’ਚ ਫ਼ਾਜ਼ਿਲਕਾ ਕਾਂਗਰਸ ਦਾ ਪ੍ਰਦਰਸ਼ਨ, ਘੰਟਾਘਰ ਚੌਕ ’ਚ ਫੂਕਿਆ ਪੁਤਲਾ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।