02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਹੁਲ ਗਾਂਧੀ ’ਤੇ ਦਰਜ ਮੁਕੱਦਮੇ ਦੇ ਵਿਰੋਧ ’ਚ ਫ਼ਾਜ਼ਿਲਕਾ ਕਾਂਗਰਸ ਦਾ ਪ੍ਰਦਰਸ਼ਨ, ਘੰਟਾਘਰ ਚੌਕ ’ਚ ਫੂਕਿਆ ਪੁਤਲਾ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਲੋਕ ਸਭਾ ਵਿਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਦੇ ਖ਼ਿਲਾਫ਼ ਉੱਤਰਾਖੰਡ ਪੁਲਿਸ ਦੁਆਰਾ ਹਲਦਵਾਨੀ ਵਿਖੇ ਐੱਸ. ਸੀ.

ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਲੋਕ ਸਭਾ ਵਿਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਦੇ ਖ਼ਿਲਾਫ਼ ਉੱਤਰਾਖੰਡ ਪੁਲਿਸ ਦੁਆਰਾ ਹਲਦਵਾਨੀ ਵਿਖੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਦੇ ਵਿਰੋਧ ਵਿਚ ਫ਼ਾਜ਼ਿਲਕਾ ਕਾਂਗਰਸ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੰਟਾਘਰ ਚੌਂਕ ਵਿਖੇ ਇਕੱਠੇ ਹੋ ਕੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜਤਾਇਆ। ਇਸ ਮੌਕੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਦਲਿਤ ਸਮਾਜ ਦੇ ਹੱਕਾਂ ਅਤੇ ਸਨਮਾਨ ਦੀ ਆਵਾਜ਼ ਚੁੱਕੀ ਹੈ। ਉਨ੍ਹਾਂ ਖ਼ਿਲਾਫ਼ ਅਜਿਹਾ ਮੁਕੱਦਮਾ ਦਰਜ ਕਰਨਾ ਅਤਿ ਮੰਦਭਾਗਾ ਹੈ। ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਮਨੂ ਨੇ ਕਿਹਾ ਕਿ ਇਹ ਐੱਫ.ਆਈ.ਆਰ.ਪੂਰੀ ਤਰ੍ਹਾਂ ਝੂਠੀ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਹਿਤਾਂ ਲਈ ਲੜਨ ਵਾਲੇ ਆਗੂ ਦੀ ਆਵਾਜ਼ ਨੂੰ ਦਬਾਉਣ ਲਈ ਇਹ ਸਿਆਸੀ ਛੜ ਯੰਤਰ ਰਚਿਆ ਗਿਆ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਮਲੋਟ ਰੋਡ ’ਤੇ ਵਾਪਰਿਆ ਸੜਕ ਹਾਦਸਾ ਬੱਸ ਅਤੇ ਆਟੋ ਦੀ ਟੱਕਰ ’ਚ ਕਈ ਜ਼ਖਮੀ ਅਗਲੀ ਖ਼ਬਰ 10 ਸਾਲ ਬਾਅਦ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਬਾਹਰ ਆਈ ਨਗਰ ਕੌਂਸਲ ਭਾਜਪਾ ਬੋਰਡ ਵਾਲੀ ਨਗਰ ਕੌਂਸਲ ਦੀ ਪਹਿਲੀ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।