ਅਜੀਤ, ਜਲੰਧਰ ਯਾਦਵਿੰਦਰ ਸਿੰਘ ਵਿਰਕ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ
ਮਮਦੋਟ, 3 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਯਾਦਵਿੰਦਰ ਸਿੰਘ ਵਿਰਕ ਪਿੰਡ ਬਸਤੀ ਹਜ਼ਾਰਾ ਸਿੰਘ ਨੂੰ ਯੂਥ ਅਕਾਲੀ ਦਲ ਬਾਦਲ ਦਾ ਸਰਕਲ ਪ੍ਰਧਾਨ ਟਿੱਬੀ ਕਲਾਂ ਬਲਾਕ ਮਮਦੋਟ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ।
ਸਨਿਚਰਵਾਰ, 1 ਅਗਸਤ, 2026
04-09-2026