05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਜ਼ੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ- ਮਨਪ੍ਰੀਤ ਸਿੰਘ ਸੰਧੂ

ਜਲਾਲਾਬਾਦ, 4 ਸਤੰਬਰ(ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸੁਨਾਮ ਵਿਖੇ ਪਿੰਡ ਸ਼ੇਰੋ ਵਿਖੇ ਲੋਕ ਮਿਲਣੀ ਦੌਰਾਨ ਆਪਣੇ ਘਰ ਤੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਦਰਜ ਕਰਵਾਉਣ ਵਾਲੇ ਮੋਹਨਜੀਤ ਸਿੰਘ ਨਾਲ ਡੀ. ਐੱਸ.

ਅਜੀਤ ਡੈਸਕ 05-09-2026
ਜਲਾਲਾਬਾਦ, 4 ਸਤੰਬਰ(ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸੁਨਾਮ ਵਿਖੇ ਪਿੰਡ ਸ਼ੇਰੋ ਵਿਖੇ ਲੋਕ ਮਿਲਣੀ ਦੌਰਾਨ ਆਪਣੇ ਘਰ ਤੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਦਰਜ ਕਰਵਾਉਣ ਵਾਲੇ ਮੋਹਨਜੀਤ ਸਿੰਘ ਨਾਲ ਡੀ. ਐੱਸ. ਪੀ. ਵਲ਼ੋਂ ਕੀਤੀ ਕੁੱਟਮਾਰ, ਸਿੱਖ ਧਰਮ ਪ੍ਰਤੀ ਬੋਲੇ ਗਏ ਅਪਮਾਨਜਨਕ ਸ਼ਬਦ ਅਤੇ ਕੇਸਾਂ, ਕਛਹਿਰਾ ਤੇ ਕਿਰਪਾਨ ਕਕਾਰਾਂ ਨੂੰ ਲੈਟਰੀਨ ਵਿਚ ਸੁੱਟਣ ਵਰਗਾ ਕੰਮ ਪੰਜਾਬ ਦੇ ਮੁੱਖ ਮੰਤਰੀ ਵਲ਼ੋਂ ਕਰਵਾਇਆ ਗਿਆ ਹੈ। ਪੰਜਾਬ ਸਰਕਾਰ, ਮੁੱਖ ਮੰਤਰੀ ਤੇ ਜ਼ਾਲਮ ਡੀ.ਐੱਸ.ਪੀ. ਵਿਰੁੱਧ ਆਪਣਾ ਗ਼ੁੱਸਾ ਜ਼ਾਹਿਰ ਕਰਦੇ ਹੋਏ ਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਸਿੱਖੀ ਦਾ ਘਾਣ ਕੀਤਾ ਅਤੇ ਅਣਮਨੁੱਖੀ ਤਸ਼ੱਦਦ ਸਿੰਘਾਂ ’ਤੇ ਕੀਤੇ ਅਤੇ ਸਿੰਘਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਿਆ। ਹੁਣ ਆਮ ਆਦਮੀ ਪਾਰਟੀ ਵੀ ਇਸੇ ਰਾਹ ’ਤੇ ਤੁਰ ਪਈ ਹੈ। ਆਪਣੇ ਘਰ ਤੋਂ ਵਿਰੋਧ ਕਰਨ ਵਾਲੇ ਮੋਹਨਜੀਤ ਸਿੰਘ ’ਤੇ ਹੋਏ ਵਹਿਸ਼ੀਆਨਾ ਜ਼ੁਲਮ ਅਤੇ ਡੀ. ਐੱਸ. ਪੀ. ਵਲ਼ੋਂ ਸਿੱਖ ਧਰਮ ਵਿਰੁੱਧ ਬੋਲੀ ਗਈ ਸ਼ਬਦਾਵਲੀ ਅਤੇ ਕਕਾਰਾਂ ਦੀ ਕੀਤੀ ਗਈ ਬੇਅਦਬੀ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਦੂਸਰੀਆਂ ਪਾਰਟੀਆਂ ਦੀ ਸਰਕਾਰ ਵੇਲੇ ਆਵਾਮ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਨੂੰ ਜਾਇਜ਼ ਕਹਿਣ ਵਾਲੇ ਮੁੱਖ ਮੰਤਰੀ ਦਾ ਜੇਕਰ ਹੁਣ ਵਿਰੋਧ ਹੁੰਦਾ ਹੈ ਤਾਂ ਉਸ ਦੀ ਜਾਨ ਕਿਉਂ ਨਿਕਲਦੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਿੱਖ ਨੌਜਵਾਨ ਅਤੇ ਜ਼ੁਲਮ ਢਾਹੁਣ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਸਿੱਖ ਧਰਮ ਖ਼ਿਲਾਫ਼ ਬੋਲਣ ਵਾਲੇ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਡੀ.ਐੱਸ.ਪੀ. ਵਿਰੁੱਧ ਕਾਰਵਾਈ ਨਾ ਕੀਤੀ ਤਾਂ ਚੋਣਾਂ ਵਿਚ ਕਰੜੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਆਰੀਆ ਨਗਰ ’ਚ ਸ਼ੁਰੂ ਕਰਵਾਇਆ ਸਫ਼ਾਈ ਅਭਿਆਨ ਅਗਲੀ ਖ਼ਬਰ ਪੰਜਾਬ ਸਕੂਲ ਗੇਮਜ਼ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 11 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।