8 ਸਤੰਬਰ ਦੇ ਸੰਘਰਸ਼ ਨੂੰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਪੂਰਨ ਸਮਰਥਨ
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ’ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ’ ਨੇ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਅਤੇ ਮਨਿਸਟਰੀਅਲ ਸਟਾਫ਼ ਵਲੋਂ 8 ਸਤੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਕਨਵੀਨਰ ਹਰਵਿੰਦਰ ਸਿੰਘ ਛੀਨਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਸਬ-ਕਮੇਟੀ ਵੱਲੋਂ ਤਨਖ਼ਾਹ ਸਕੇਲਾਂ ਤੇ ਭੱਤਿਆਂ ਨੂੰ ਲੈ ਕੇ ਫੈਲਾਏ ਜਾ ਰਹੇ ਭਰਮ-ਜਾਲ ਦੀ ਸਖ਼ਤ ਨਿਖੇਧੀ ਕੀਤੀ।
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ’ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ’ ਨੇ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਅਤੇ ਮਨਿਸਟਰੀਅਲ ਸਟਾਫ਼ ਵਲੋਂ 8 ਸਤੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਕਨਵੀਨਰ ਹਰਵਿੰਦਰ ਸਿੰਘ ਛੀਨਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਸਬ-ਕਮੇਟੀ ਵੱਲੋਂ ਤਨਖ਼ਾਹ ਸਕੇਲਾਂ ਤੇ ਭੱਤਿਆਂ ਨੂੰ ਲੈ ਕੇ ਫੈਲਾਏ ਜਾ ਰਹੇ ਭਰਮ-ਜਾਲ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਦੇ ਕੂੜ ਪ੍ਰਚਾਰ ਦਾ ਜਵਾਬ ਵਿਸ਼ਾਲ ਲਾਮਬੰਦੀ ਰਾਹੀਂ ਦਿੱਤਾ ਜਾਵੇਗਾ ਤੇ ਸਾਂਝੇ ਫ਼ਰੰਟ ਵਲੋਂ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਵਿਚ ਹੈਲਥ ਇੰਪਲਾਈਜ਼ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਇਸ ਮੌਕੇ ਮਨਜੀਤ ਕੌਰ ਬਾਜਵਾ, ਗੁਰਦੇਵ ਸਿੰਘ ਢਿੱਲੋਂ, ਨਰਿੰਦਰ ਸ਼ਰਮਾ, ਰਣਦੀਪ ਸਿੰਘ, ਅਵਤਾਰ ਸਿੰਘ ਗੰਢੂਆਂ, ਹਰਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਰਘਬੀਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਜ਼ਿਲ੍ਹਾ ਫ਼ਾਜ਼ਿਲਕਾ ’ਚ 75 ਐਮ.ਜੀ.ਤੋਂ ਵੱਧ ਪ੍ਰੈਗਾਬਾਲਿਨ ਦੀ ਵਿਕਰੀ ’ਤੇ ਪੂਰਨ ਪਾਬੰਦੀ- ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ 75 ਐਮ.ਜੀ.ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿੱਕਰੀ ਅਤੇ ਸਟਾਕ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸਿਵਲ ਸਰਜਨ ਫ਼ਾਜ਼ਿਲਕਾ ਦੀ ਰਿਪੋਰਟ ਅਨੁਸਾਰ ਇਸ ਦਵਾਈ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕੀਤੇ ਜਾਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਇਹ ਪਾਬੰਦੀ 31 ਅਕਤੂਬਰ 2026 ਤੱਕ ਲਾਗੂ ਰਹੇਗੀ। ਜਾਰੀ ਨਿਰਦੇਸ਼ਾਂ ਅਨੁਸਾਰ 75 ਐਮ.ਜੀ.ਤੱਕ ਦੀ ਪ੍ਰੈਗਾਬਾਲਿਨ ਵੀ ਡਾਕਟਰ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੀ ਜਾ ਸਕੇਗੀ। ਦਵਾਈ ਵਿਕੇ੍ਰਤਾਵਾਂ ਲਈ ਪਰਚੀ ਦੀ ਚੰਗੀ ਤਰ੍ਹਾਂ ਪੜਤਾਲ ਕਰਨਾ, ਵਿੱਕਰੀ ਦਾ ਪੂਰਾ ਰਿਕਾਰਡ ਰੱਖਣਾ ਅਤੇ ਪਰਚੀ ’ਤੇ ਮੋਹਰ ਲਗਾ ਕੇ ਫ਼ਰਮ ਦਾ ਨਾਂ, ਮਿਤੀ ਤੇ ਗੋਲੀਆਂ ਦੀ ਗਿਣਤੀ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਤਿਸੰਗ ਸਮਾਗਮ ਭਲਕੇ ਅਬੋਹਰ ’ਚ ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)-ਬਾਬਾ ਬ੍ਰਹਮ ਦਾਸ ਗੱਦੀਨਸ਼ੀਨ ਡੇਰਾ ਬਾਬਾ ਭੂੰਮਣ ਸ਼ਾਹ ਦਾ ਸਤਿਸੰਗ ਸਮਾਗਮ 6 ਸਤੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ ਅਬੋਹਰ ਵਿਖੇ ਹੋਵੇਗਾ। ਸਮਾਗਮ ਦੌਰਾਨ ਬਾਬਾ ਬ੍ਰਹਮ ਦਾਸ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਨਿਹਾਲ ਕਰਨਗੇ।