05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਵਿਧਾਇਕ ਗੋਲਡੀ ਕੰਬੋਜ ਨੇ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ

ਜਲਾਲਾਬਾਦ,4 ਸਤੰਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਡਾਕਟਰ ਭੀਮ ਰਾਓ ਅੰਬੇਡਕਰ ਚੌਕ ਜਲਾਲਾਬਾਦ ਵਿਖੇ ਸਫ਼ਾਈ ਅਭਿਆਨ ਚਲਾਇਆ। ਇਸ ਦੌਰਾਨ ਉਨ੍ਹਾਂ ਖ਼ੁਦ ਚੌਂਕ ਵਿਚ ਸਫ਼ਾਈ ਕੀਤੀ।

ਅਜੀਤ ਡੈਸਕ 05-09-2026
ਜਲਾਲਾਬਾਦ,4 ਸਤੰਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਡਾਕਟਰ ਭੀਮ ਰਾਓ ਅੰਬੇਡਕਰ ਚੌਕ ਜਲਾਲਾਬਾਦ ਵਿਖੇ ਸਫ਼ਾਈ ਅਭਿਆਨ ਚਲਾਇਆ। ਇਸ ਦੌਰਾਨ ਉਨ੍ਹਾਂ ਖ਼ੁਦ ਚੌਂਕ ਵਿਚ ਸਫ਼ਾਈ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵਲੋਂ ਸ਼ਹਿਰ ਦੀ ਹਰੇਕ ਗਲੀ-ਮੁਹੱਲੇ ਦੀ ਸਫ਼ਾਈ ਕੀਤੀ ਜਾਵੇਗੀ ਤੇ ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ 15 ਤੋਂ 20 ਦਿਨ ਹਰ ਰੋਜ਼ ਸ਼ਹਿਰ ਦੀ ਸਾਫ਼ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਸਫ਼ਾਈ ਕਰਨਾ ਹੀ ਨਹੀਂ ਸਗੋਂ ਲੋਕਾਂ ਵਿਚ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਪੈਦਾ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਆਪਣੇ ਜਲਾਲਾਬਾਦ ਨੂੰ ਸਾਫ਼, ਸੁੰਦਰ ’ਤੇ ਬਿਹਤਰ ਬਣਾਈਏ।ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਸਬੰਧੀ ਸ਼ਿਕਾਇਤ ਨਗਰ ਕੌਂਸਲ ਦਫ਼ਤਰ ਜਲਾਲਾਬਾਦ ਵਿਖੇ ਦਰਜ ਕਰਵਾਈ ਜਾਵੇ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਤੇ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਰਕਾਰ ਦੇ ਨਾਲ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।
ਪਿਛਲੀ ਖ਼ਬਰ ਅੱਜ ਮੁੱਖ ਮੰਤਰੀ ਦੀ ਬਠਿੰਡਾ ਆਮਦ ਦੌਰਾਨ ਕਿਸਾਨ ਮੋਰਚੇ ਵਲੋਂ ਕੀਤਾ ਜਾ ਸਕਦਾ ‘ਗੁਪਤ ਪੈਂਤੜਾ’ ਅਗਲੀ ਖ਼ਬਰ ਰਾਜਯੋਗ ਭਵਨ ਵਿਚ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।