08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ੀਰਾ ਦੀ ਮੀਟਿੰਗ ਹੋਈ

ਜ਼ੀਰਾ, 7 ਸਤੰਬਰ (ਹਰਜੀਤ ਸਿੰਘ ਗਿੱਲ)-ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ੀਰਾ ਦੀ ਮੀਟਿੰਗ ਮੰਡਲ ਪ੍ਰਧਾਨ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਜ਼ੀਰਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਹਿੰਮਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਿਟਾਇਰਡ ਅਤੇ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 08-09-2026
ਜ਼ੀਰਾ, 7 ਸਤੰਬਰ (ਹਰਜੀਤ ਸਿੰਘ ਗਿੱਲ)-ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ੀਰਾ ਦੀ ਮੀਟਿੰਗ ਮੰਡਲ ਪ੍ਰਧਾਨ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਜ਼ੀਰਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਹਿੰਮਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਿਟਾਇਰਡ ਅਤੇ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ ਪਿਛਲੇ ਸਮੇਂ ਦਾ ਬਕਾਇਆ ਡੀ.ਏ. ਜਾਰੀ ਕਰਨ ਦਾ ਫ਼ੈਸਲਾ ਜਾਰੀ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧਿਆਨ ਹੋਰ ਪਾਸੇ ਕਰਨ ਵਲ ਬਿਆਨ ਜਾਰੀ ਕੀਤੇ ਜਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਪੰਜਾਬ ਸਰਕਾਰ ਦੇ ਮਾੜੇ ਰਵੱਈਏ ਦੀ ਨਿਖੇਧੀ ਕੀਤੀ ਗਈ। ਸਰਕਲ ਪ੍ਰਧਾਨ ਮਹਿੰਦਰ ਸਿੰਘ ਨੇ ਪੰਜਾਬ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਆਉਣ ਵਾਲੇ ਸਮੇਂ ਵਾਸਤੇ ਸਮੂਹ ਮੈਂਬਰਾਂ ਨੂੰ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੇਮ ਨਾਥ ਜੇ. ਈ., ਜਸਵੰਤ ਸਿੰਘ ਮੀਟਰ ਰੀਡਰ, ਕੇਵਲ ਕ੍ਰਿਸ਼ਨ ਕੈਸ਼ੀਅਰ, ਸੰਤੋਖ ਸਿੰਘ ਮੰਡਲ ਸਕੱਤਰ, ਤਰਸੇਮ ਸਿੰਘ ਹਰਾਜ, ਅਵਤਾਰ ਸਿੰਘ ਕੈਸ਼ੀਅਰ, ਰਣਜੀਤ ਸਿੰਘ ਚੋਹਲਾ, ਬਲਬੀਰ ਸਿੰਘ ਸਰਕਲ ਸਕੱਤਰ, ਮਹਿੰਦਰ ਸਿੰਘ ਸਰਕਲ ਪ੍ਰਧਾਨ, ਸੁਰਿੰਦਰ ਕੁਮਾਰ ਚੁੱਘ ਤੇ ਗੁਰਮੇਲ ਸਿੰਘ ਕੈਸ਼ੀਅਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਦਕੀ ਤੋਂ ਕਿਸਾਨਾਂ ਦਾ ਤੀਸਰਾ ਜਥਾ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ ਅਗਲੀ ਖ਼ਬਰ ਜ਼ੀਰਾ ਤੋਂ 750 ਤੀਰਥ ਯਾਤਰੀਆਂ ਦਾ ਜੱਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਪਰਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।