09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪ੍ਰੋਜੈਕਟ ਜੀਵਨ ਜੋਤ 2.0 ਤਹਿਤ 18 ਬੱਚਿਆਂ ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ

ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ ਵਿਖੇ ਬਾਲ ਭਿੱਖਿਆ ਖ਼ਿਲਾਫ਼ ‘ਪ੍ਰੋਜੈਕਟ ਜੀਵਨ ਜੋਤ 2. 0’ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 09-09-2026
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ ਵਿਖੇ ਬਾਲ ਭਿੱਖਿਆ ਖ਼ਿਲਾਫ਼ ‘ਪ੍ਰੋਜੈਕਟ ਜੀਵਨ ਜੋਤ 2.0’ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਸਬ-ਡਵੀਜ਼ਨਲ ਟੀਮਾਂ ਦੇ ਸਹਿਯੋਗ ਨਾਲ ਗਊਸ਼ਾਲਾ ਰੋਡ, ਬੱਸ ਸਟੈਂਡ, ਘੰਟਾ ਘਰ ਚੌਂਕ, ਰੇਲਵੇ ਸਟੇਸ਼ਨ ਅਤੇ ਮੇਨ ਬਾਜ਼ਾਰ ਸਮੇਤ ਕਈ ਇਲਾਕਿਆਂ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ, ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ, ਕੌਸ਼ਲ ਅਤੇ ਅਜੈ ਸ਼ਰਮਾ ਨੇ ਭੀਖ ਮੰਗਵਾ ਰਹੀਆਂ ਮਾਵਾਂ ਦੀ ਕੌਂਸਲਿੰਗ ਕਰਕੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ। ਰਿਤੂ ਬਾਲਾ ਨੇ ਦੱਸਿਆ ਕਿ ਸਾਲ 2026 ਦੌਰਾਨ ਹੁਣ ਤੱਕ 18 ਬੱਚਿਆਂ ਨੂੰ ਭਿੱਖਿਆ ਤੋਂ ਹਟਾ ਕੇ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਚੁੱਕਾ ਹੈ। ਟੀਮ ਵੱਲੋਂ ਆਮ ਜਨਤਾ ਅਤੇ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਤੇ ਭਿੱਖਿਆ ਵਿਰੁੱਧ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਭਿੱਖਿਆ ਦੀ ਸੂਚਨਾ ਡੀ.ਸੀ. ਦਫ਼ਤਰ ਦੀ 3ਜੀ ਮੰਜ਼ਿਲ ’ਤੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਜਾਂ ਚਾਈਲਡ ਹੈਲਪ ਲਾਈਨ ਨੰਬਰ 1098 ’ਤੇ ਦਿੱਤੀ ਜਾਵੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਵਲੋਂ ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਅਧਿਆਪਕ ਦਿਵਸ ਸਮਾਗਮ ‘‘ਸਾਈਨ ਅਤੇ ਸ਼ਾਈਨ ” ਉਤਸ਼ਾਹ ਅਤੇ ਟੀਮ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।