09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.

ਅਜੀਤ ਡੈਸਕ 09-09-2026
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਦੀ ਹੋਈ ਪਿੰਡ ਲੱਧੂ ਵਾਲਾ ਤੋਂ ਸੁਖੇਰਾ ਬੋਦਲਾ ਨੂੰ ਜਾ ਰਹੀ ਸੀ ਤਾਂ ਟੀ ਪੁਆਇੰਟ ਸੁਖੇਰਾ ਬੋਦਲਾ ਕੋਲ ਪੁੱਜਣ ’ਤੇ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਕੇ ਤੇਜ਼-ਤੇਜ਼ ਤੁਰਨ ਲੱਗਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਗੁਰਜੰਟ ਸਿੰਘ ਉਰਫ਼ ਕੱਦੂ ਪੁੱਤਰ ਸੁੱਚਾ ਸਿੰਘ ਵਾਸੀ ਸੁਖੇਰਾ ਬੋਦਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ-ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਹੀਰਾਂਵਾਲੀ ਤੋਂ ਕਬੂਲ ਸ਼ਾਹ ਖੁੱਬਣ ਜਾ ਰਹੀ ਸੀ ਤਾਂ ਇਕ ਨੌਜਵਾਨ ਸ਼ੱਕੀ ਹਾਲਾਤਾਂ ਵਿਚ ਮਿਲਿਆ। ਜਾਂਚ ਅਧਿਕਾਰੀ ਅਨੁਸਾਰ ਸ਼ੱਕ ਦੀ ਬਿਨਾਅ ’ਤੇ ਉਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾ ਕੇ ਡੋਪ ਟੈੱਸਟ ਕਰਵਾਇਆ ਗਿਆ ਅਤੇ ਰਿਪੋਰਟ ਪਾਜ਼ੀਟਿਵ ਆਉਣ ’ਤੇ ਗੁਰਚਰਨ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ- - ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਦੀ ਹੋਈ ਮਲੋਟ ਫ਼ਾਜ਼ਿਲਕਾ ਜੀ.ਟੀ. ਰੋਡ ’ਤੇ ਟਾਹਲੀ ਵਾਲਾ ਬੋਦਲਾ ਤੋਂ ਕਰੀਬ ਅੱਧਾ ਕਿੱਲੋਮੀਟਰ ਪਿੱਛੇ ਸੂਏ ਦੇ ਪੁਲ ਕੋਲ ਪੁੱਜੀ ਤਾਂ ਲਿੰਕ ਰੋਡ ਚਾਹਲਾਂ ਵਾਲੀ ਵਲੋਂ 2 ਵਿਅਕਤੀ ਆਉਂਦੇ ਦਿਖਾਈ ਦਿੱਤੇ। ਜਾਂਚ ਅਧਿਕਾਰੀ ਅਨੁਸਾਰ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਉਨ੍ਹਾਂ ਨੇ ਆਪਣੇ ਹੱਥ ਵਿਚੋਂ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਸੁੱਟੇ ਹੋਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਮੰਗਲ ਸਿੰਘ ਉਰਫ਼ ਪੁੰਨੂ ਪੁੱਤਰ ਜੱਗਾ ਸਿੰਘ ਵਾਸੀ ਚੱਕ ਖਿਓਵਾਲਾ ਬੋਦਲਾ ਅਤੇ ਸੋਨੂੰ ਉਰਫ਼ ਕਾਕਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਅਲਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਗਦੀ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਮਜ਼ਦੂਰ ਕੋਲੋਂ 2000 ਰੁਪਏ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੋਹੜ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸੈਣੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਰਾਮਪੁਰਾ ਦੇ ਖੇਤ ਵਿਚ ਕੰਮ ਕਰਕੇ ਆਪਣੀ ਮਿਹਨਤ ਦੀ ਰਕਮ 2000 ਰੁਪਏ ਲੈ ਕੇ ਆਪਣੇ ਮੋਟਰਸਾਈਕਲ ’ਤੇ ਪਿੰਡ ਕੌੜਿਆਂ ਵਾਲੀ ਨੂੰ ਜਾ ਰਿਹਾ ਸੀ। ਜਾਂਚ ਅਧਿਕਾਰੀ ਅਨੁਸਾਰ ਜਦੋਂ ਉਹ ਰਾਮਪੁਰਾ ਤੋਂ ਕਰੀਬ ਇਕ ਕਿੱਲੋਮੀਟਰ ਕੌੜਿਆਂ ਵਾਲੀ ਲਿੰਕ ਰੋਡ ’ਤੇ ਪੁੱਜਿਆ ਤਾਂ ਸਾਹਮਣੇ ਤੋਂ 3 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਕੋਲੋਂ 2000 ਰੁਪਏ ਕੱਢ ਲਏ। ਜਿਸ ’ਤੇ ਅਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਬਲਜੋਤ ਸਿੰਘ ਉਰਫ਼ ਜੋਤ ਪੁੱਤਰ ਲਖਵਿੰਦਰ ਸਿੰਘ ਅਤੇ ਬਲਕਰਨ ਸਿੰਘ ਉਰਫ਼ ਗੱਗੀ ਪੁੱਤਰ ਹਰਫੂਲ ਸਿੰਘ ਵਾਸੀ ਜੰਡ ਵਾਲਾ ਖਰਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਟੀਚਰਜ਼ ਕਲੱਬ ਨੇ ਅਬੋਹਰ ਇਲਾਕੇ ਦੇ ਨਾਮਵਰ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਨਕਲੀ ਕੋਲਡ ਡਰਿੰਕਸ ਦਾ ਬੋਲਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।