ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿਚ ਜਨ ਸੇਵਾ ਸੁਸਾਇਟੀ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਧਾਨ ਰਮਨ ਸੇਤੀਆ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਮੰਦਿਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ।
ਫ਼
ਫ਼ਾਜ਼ਿਲਕਾ ਦੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਮੌਕੇ ਜਾਣਕਾਰੀ ਦਿੰਦੇ ਹੋਏ ਜਨਸੇਵਾ ਸੁਸਾਇਟੀ ਦੇ ਮੈਂਬਰ। ਅਜੀਤ ਤਸਵੀਰ
11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿਚ ਜਨ ਸੇਵਾ ਸੁਸਾਇਟੀ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਧਾਨ ਰਮਨ ਸੇਤੀਆ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਮੰਦਿਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ। ਇਸ ਮੌਕੇ ਰਮਨ ਸੇਤੀਆ ਨੇ ਮੰਦਿਰ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸੇ ਤੋਂ ਪ੍ਰੇਰਨਾ ਲੈ ਕੇ ਜਨਸੇਵਾ ਸੁਸਾਇਟੀ ਨੇ ਵੀ ਟੀ.ਬੀ. ਮਰੀਜ਼ਾਂ ਨੂੰ ਪ੍ਰੋਟੀਨ ਯੁਕਤ ਰਾਸ਼ਨ ਵੰਡਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਮਾਈ ਵਾਲੇ ਪਰਿਵਾਰਾਂ ਲਈ ਇਹ ਮਦਦ ਬਹੁਤ ਵੱਡਾ ਸਹਾਰਾ ਹੈ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸੁਭਾਸ਼ ਚਲਾਣਾ, ਅਰੁਣ ਵਧਵਾ, ਐਡਵੋਕੇਟ ਰਾਜੇਸ਼ ਕਸਰੀਜਾ, ਪਵਨ ਭਠੇਜਾ, ਕੇਵਲ ਸੇਠੀ, ਸੁਧੀਰ ਨਾਰੰਗ ਤੇ ਜਨਸੇਵਾ ਸੁਸਾਇਟੀ ਵਲੋਂ ਸੰਦੀਪ ਸਚਦੇਵਾ, ਰਤਨ ਲਾਲ ਗਰੋਵਰ, ਨੀਲਮ ਸਚਦੇਵਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।