12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰੇਡੀਐਂਟ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ 6 ਤਗਮੇ

ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹੂਆਣਾ ਬੋਦਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 6 ਤਗਮੇ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਕੈਂਪਸ ਵਿਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣ ਗਿਆ।

ਅਜੀਤ ਡੈਸਕ 12-09-2026
ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹੂਆਣਾ ਬੋਦਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 6 ਤਗਮੇ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਕੈਂਪਸ ਵਿਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਅੰਡਰ-19 ਲੜਕੀਆਂ ਵਿਚ ਸੁਮਨਪ੍ਰੀਤ ਕੌਰ ਨੇ ਡਿਸਕਸ ਥਰੋਅ ਤੇ ਜੈਵਲਿਨ ਥਰੋਅ ਵਿਚ ਦੋ ਸੋਨੇ ਦੇ ਤਗਮੇ ਜਿੱਤੇ। ਇਸੇ ਵਰਗ ਵਿਚ ਸੁਖਮਨਪ੍ਰੀਤ ਕੌਰ ਨੇ ਸ਼ਾਟਪੁੱਟ ਥਰੋਅ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਅੰਡਰ-19 ਲੜਕੇ ਵਿਚ ਅਨਮੋਲਦੀਪ ਸਿੰਘ ਨੇ ਸ਼ਾਟਪੁੱਟ ਥਰੋਅ ਵਿਚ ਤੇ ਏਕਮਜੋਤ ਸਿੰਘ ਨੇ ਹੈਮਰ ਥਰੋਅ ਵਿਚ ਚਾਂਦੀ ਦੇ ਤਗਮੇ ਜਿੱਤੇ। ਅੰਡਰ-17 ਲੜਕੀਆਂ ’ਚ ਅਭਿਜੋਤ ਕੌਰ ਨੇ ਟ੍ਰਿਪਲ ਜੰਪ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਪੰਕਜ ਧਮੀਜਾ, ਪ੍ਰਿੰਸੀਪਲ ਮੈਡਮ ਨੀਤੀ ਸਿੰਘ ਅਤੇ ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਜੇਤੂ ਖਿਡਾਰੀਆਂ, ਕੋਚ ਉਪਕਰਮ ਸਿੰਘ ਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕੀ ਕਮੇਟੀ ਨੇ ਆਸ ਪ੍ਰਗਟਾਈ ਕਿ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ।
ਪਿਛਲੀ ਖ਼ਬਰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।