ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਵਰਗੀ ਰਾਗਿਨੀ ਕੁੱਕੜ ਦੀ ਯਾਦ ਵਿਚ ਉਨ੍ਹਾਂ ਦੇ ਭਰਾ ਅੰਜੁਮ ਕੁੱਕੜ ਤੇ ਪੁੱਤਰ ਤਨਮਯ ਵਲੋਂ 51,000 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾਨ ਕੀਤੀ ਗਈ।
ਲ
ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿੱਤੀ ਸਹਾਇਤਾ ਦਾ ਚੈੱਕ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੂੰ ਸੌਂਪਦੇ ਹੋਏ ਪਰਿਵਾਰਕ ਮੈਂਬਰ। ਅਜੀਤ ਤਸਵੀਰ
12-09-2026
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਵਰਗੀ ਰਾਗਿਨੀ ਕੁੱਕੜ ਦੀ ਯਾਦ ਵਿਚ ਉਨ੍ਹਾਂ ਦੇ ਭਰਾ ਅੰਜੁਮ ਕੁੱਕੜ ਤੇ ਪੁੱਤਰ ਤਨਮਯ ਵਲੋਂ 51,000 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾਨ ਕੀਤੀ ਗਈ। ਸਵਰਗੀ ਰਾਗਿਨੀ ਕੁੱਕੜ ਆਪਣੇ ਦਾਦਾ ਸਵਰਗੀ ਮੁਰਾਰੀ ਲਾਲ ਕੁੱਕੜ ਦੀ ਯਾਦ ਵਿਚ ‘ਐਮ.ਐਲ. ਕੁੱਕੜ ਮੈਮੋਰੀਅਲ ਸਕਾਲਰਸ਼ਿਪ’ ਰਾਹੀਂ ਹਰ ਸਾਲ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥਣਾਂ ਦੀ ਫ਼ੀਸ ਭਰਨ ਵਿਚ ਮਦਦ ਕਰਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਇਸੇ ਸੇਵਾ ਭਾਵਨਾ ਤੇ ਲੜਕੀਆਂ ਦੀ ਸਿੱਖਿਆ ਲਈ ਐਨ.ਜੀ.ਓ. ਸਥਾਪਤ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਇਹ ਰਾਸ਼ੀ ਫਾਊਂਡੇਸ਼ਨ ਰਾਹੀਂ ਭੇਟ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਸਵਰਗੀ ਰਾਗਿਨੀ ਕੁੱਕੜ ਦੇ ਪਰਿਵਾਰ ਦਾ ਧੰਨਵਾਦ ਕੀਤਾ। ਉਨ੍ਹਾਂ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥਣਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕਰੇਗੀ।