- ਖੇਡਾਂ ਵਤਨ ਪੰਜਾਬ ਦੀਆਂ 2026- ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਸਰਾ ਦਿਨ ਰਿਹਾ ਸਫਲ
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਵਿਖੇ ਚੱਲ ਰਹੇ 3 ਦਿਨਾਂ (10 ਤੋਂ 12 ਸਤੰਬਰ) ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਜਾ ਦਿਨ ਸਫਲਤਾਪੂਰਵਕ ਨੇਪਰੇ ਚੜ੍ਹਿਆ। ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਰੋਚਕ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
12-09-2026