12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਲਗਾਉਣ ਦਾ ਆਂਗਣਵਾੜੀ ਵਰਕਰਾਂ ਵਲੋਂ ਵਿਰੋਧ

ਗੁਰੂਹਰਸਹਾਏ, 11 ਸਤੰਬਰ (ਕਪਿਲ ਕੰਧਾਰੀ)- ਆਂਗਣਵਾੜੀ ਵਰਕਰਾਂ ਦੀ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਡਿਊਟੀ ਲਗਾਏ ਜਾਣ ਦੇ ਵਿਰੋਧ ਵਿਚ ਬਲਾਕ ਗੁਰੂਹਰਸਹਾਏ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਵਰਕਰਾਂ ਨੇ ਡਿਊਟੀ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਐਸ.

ਅਜੀਤ ਡੈਸਕ 12-09-2026
ਗੁਰੂਹਰਸਹਾਏ, 11 ਸਤੰਬਰ (ਕਪਿਲ ਕੰਧਾਰੀ)- ਆਂਗਣਵਾੜੀ ਵਰਕਰਾਂ ਦੀ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਡਿਊਟੀ ਲਗਾਏ ਜਾਣ ਦੇ ਵਿਰੋਧ ਵਿਚ ਬਲਾਕ ਗੁਰੂਹਰਸਹਾਏ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਵਰਕਰਾਂ ਨੇ ਡਿਊਟੀ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਐਸ.ਡੀ.ਐਮ. ਦਫ਼ਤਰ ਵਿਖੇ ਤਾਇਨਾਤ ਕਰਮਚਾਰੀ ਮਨੋਜ ਖੱਟੜ ਤੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਕਰਮਚਾਰੀਆਂ ਨੂੰ ਮੰਗ ਪੱਤਰ ਸੌਂਪਿਆ। ਵਰਕਰਾਂ ਨੇ ਮੰਗ ਪੱਤਰ ਰਾਹੀਂ ਕਿਹਾ ਕਿ ਆਂਗਣਵਾੜੀ ਵਰਕਰ ਪਹਿਲਾਂ ਹੀ ਆਪਣੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ ਤੇ ਉਨ੍ਹਾਂ ’ਤੇ ਕੰਮ ਦਾ ਕਾਫ਼ੀ ਬੋਝ ਹੈ। ਇਸ ਦੇ ਬਾਵਜੂਦ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਰਗੇ ਵਾਧੂ ਕੰਮ ਲਈ ਡਿਊਟੀਆਂ ਲਗਾਉਣ ਨਾਲ ਉਨ੍ਹਾਂ ਦੇ ਵਿਭਾਗੀ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਤੇ ਮਹਿਲਾਵਾਂ ਨਾਲ ਸਬੰਧਿਤ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਵਾਧੂ ਸਰਕਾਰੀ ਡਿਊਟੀਆਂ ਲਗਾਏ ਜਾਣ ਕਾਰਨ ਆਂਗਣਵਾੜੀ ਕੇਂਦਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ ਤੇ ਲਾਭਪਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਂਗਣਵਾੜੀ ਵਰਕਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਲਗਾਈਆਂ ਗਈਆਂ ਉਨ੍ਹਾਂ ਦੀਆਂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ ਤੇ ਭਵਿੱਖ ਵਿਚ ਵੀ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੇ ਵਿਭਾਗੀ ਕੰਮਾਂ ਤੋਂ ਇਲਾਵਾ ਅਜਿਹੀਆਂ ਵਾਧੂ ਡਿਊਟੀਆਂ ਨਾ ਲਗਾਈਆਂ ਜਾਣ। ਇਸ ਮੌਕੇ ਬਲਾਕ ਗੁਰੂਹਰਸਹਾਏ ਦੀ ਪ੍ਰਧਾਨ ਕੁਲਜੀਤ ਕੌਰ, ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਤੋਂ ਇਲਾਵਾ ਕਸ਼ਮੀਰ ਕੌਰ, ਰਜਨੀ ਭੰਡਾਰੀ, ਸੋਮਾ ਰਾਣੀ, ਸੀਮਾ ਰਾਣੀ, ਕੁਲਵਿੰਦਰ ਕੌਰ, ਭਗਵਾਨ ਦੇਵੀ, ਹਰਭਜਨ ਕੌਰ, ਸੁਰਜੀਤ ਕੌਰ, ਰੇਖਾ ਰਾਣੀ, ਮਨਜੀਤ ਕੌਰ, ਹਰ ਕੌਰ ਬਾਲਾ ਅਤੇ ਨਿਰਮਲ ਕੌਰ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੰਗਾਂ ਸੰਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਮੀਟਿੰਗ ਅਗਲੀ ਖ਼ਬਰ ਰਾਸ਼ਨ ਕਾਰਡਾਂ ਦੀ ਸੁਧਾਈ ਲਈ ਡਿਊਟੀਆਂ ਨਾ ਲਗਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।