13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਵਿਸ਼ਵਕਰਮਾ ਮਕੈਨਿਕ ਯੂਨੀਅਨ ਨੇ ਕੁਲਦੀਪ ਸਿੰਘ ਨੂੰ ਸੌਂਪੀ ਪ੍ਰਧਾਨਗੀ ਦੀ ਕਮਾਨ ਚੋਰੀ ਦੇ ਸਾਮਾਨ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਿਥਵੀ ਉਰਫ਼ ਸਾਜਨ ਉਰਫ਼ ਗੰਜੂ ਪੁੱਤਰ ਵਿਕਾਸ ਜੀਤ ਵਾਸੀ ਸੇਠੀ ਮੱਲ ਮਾਡਲ ਸਕੂਲ ਵਾਲੀ ਗਲੀ ਮੱਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ।

ਅਜੀਤ ਡੈਸਕ 13-09-2026
ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਿਥਵੀ ਉਰਫ਼ ਸਾਜਨ ਉਰਫ਼ ਗੰਜੂ ਪੁੱਤਰ ਵਿਕਾਸ ਜੀਤ ਵਾਸੀ ਸੇਠੀ ਮੱਲ ਮਾਡਲ ਸਕੂਲ ਵਾਲੀ ਗਲੀ ਮੱਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਲਾਈਟਾਂ ਵਾਲਾ ਚੌਕ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਪ੍ਰਿਥਵੀ ਉਰਫ਼ ਸਾਜਨ ਉਰਫ਼ ਗੰਜੂ ਚੋਰੀਆਂ ਕਰਨ ਦਾ ਆਦੀ ਹੈ ਤੇ ਇਸ ਸਮੇਂ ਚੋਰੀ ਕੀਤਾ ਸਾਮਾਨ ਵੇਚਣ ਲਈ ਯਤੀਮਖ਼ਾਨਾ ਦੀ ਬੈਕ ਸਾਈਡ ’ਤੇ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 120 ਗ੍ਰਾਮ ਵਜ਼ਨ ਦੀਆਂ ਚਾਂਦੀ ਦੀਆਂ ਲੇਡੀਜ਼ ਪੰਜੇਬਾਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਕੈਂਪ ਲਗਾਇਆ ਅਗਲੀ ਖ਼ਬਰ ਵੀਜ਼ੇ ਹੋਣ ਦੇ ਬਾਵਜੂਦ ਪਾਕਿਸਤਾਨੀ ਸਿੱਖ ਜਥੇ ਨੂੰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ - ਭਾਈ ਕੁਲਦੀਪ ਸਿੰਘ ਨੰਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।