13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਕਬੀਰ ਕਾਲਜ ਜ਼ੀਰਾ ਵਿਖੇ ਕੈਂਪ ਲਗਾਇਆ

ਜ਼ੀਰਾ, 12 ਸਤੰਬਰ (ਰਜਨੀਸ਼ ਕਥੂਰੀਆ)- ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਲਜ ਦੇ ਹਰੇਕ ਯੋਗ ਵਿਦਿਆਰਥੀ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨਾ ਤੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਤੇ ਜ਼ਿੰਮੇਵਾਰ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ।

ਅਜੀਤ ਡੈਸਕ 13-09-2026
ਜ਼ੀਰਾ, 12 ਸਤੰਬਰ (ਰਜਨੀਸ਼ ਕਥੂਰੀਆ)- ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਲਜ ਦੇ ਹਰੇਕ ਯੋਗ ਵਿਦਿਆਰਥੀ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨਾ ਤੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਤੇ ਜ਼ਿੰਮੇਵਾਰ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਖ਼ਾਸ ਤੌਰ ’ਤੇ ਉਨ੍ਹਾਂ ਨੌਜਵਾਨਾਂ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਵਿਦਿਆਰਥੀਆਂ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਜਿਨ੍ਹਾਂ ਦਾ ਨਾਮ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀ ਹੈ। ਮੁਹਿੰਮ ਤਹਿਤ ਮਹਾਂਵੀਰ ਬਾਂਸਲ ਲੈਕਚਰਾਰ ਸਵੀਪ ਕੋਆਰਡੀਨੇਟਰ ਤੇ ਜੋਗਿੰਦਰ ਕੰਡਿਆਲ ਸਹਾਇਕ ਸਵੀਪ ਕੋਆਰਡੀਨੇਟਰ ਤਕਨੀਕੀ ਮਾਹਿਰਾਂ ਦੀ ਟੀਮ ਦੇ ਸਹਿਯੋਗ ਨਾਲ, ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਸਬੰਧੀ ਵਿਹਾਰਕ ਸਿਖਲਾਈ ਤੇ ਮਾਰਗਦਰਸ਼ਨ ਦੇ ਰਹੇ ਹਨ। ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਵੋਟਰ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਮਝਾਈ ਜਾ ਰਹੀ ਹੈ। ਇਹ ਸਮੁੱਚੀ ਮੁਹਿੰਮ ਕੈਂਪਸ ਚੇਅਰਮੈਨ ਗੁਰਚਰਨ ਸਿੰਘ, ਕਾਲਜ ਡਾਇਰੈਕਟਰ ਡਾ.ਸੁਖਦੇਵ ਸਿੰਘ, ਸਵਰਨ ਸਿੰਘ ਤੇ ਪ੍ਰਿੰਸੀਪਲ ਡਾ. ਵੀਰਪਾਲ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਕਾਲਜ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਯੋਗ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਕਾਲਜ ਪ੍ਰੋਫੈਸਰ ਹਰਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਦੀ ਯੋਗਤਾ, ਪ੍ਰਕਿਰਿਆ ਤੇ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਦੀ ਕੋਠੀ ਦੇ ਘਿਰਾਓ ਲਈ ਫ਼ਿਰੋਜ਼ਪੁਰ ਤੋਂ ਪੈਨਸ਼ਨਰਾਂ ਦਾ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਮਕੈਨਿਕ ਯੂਨੀਅਨ ਨੇ ਕੁਲਦੀਪ ਸਿੰਘ ਨੂੰ ਸੌਂਪੀ ਪ੍ਰਧਾਨਗੀ ਦੀ ਕਮਾਨ ਚੋਰੀ ਦੇ ਸਾਮਾਨ ਸਮੇਤ ਨੌਜਵਾਨ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।