14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿਚ ਇਕਾਈ ਦਾ ਗਠਨ

ਮੱਖੂ,13 ਸਤੰਬਰ(ਕੁਲਵਿੰਦਰ ਸਿੰਘ)-ਹੜ੍ਹ ਪੀੜਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤਾਂ ਦੇ ਹੱਕਾਂ ਦੀ ਆਵਾਜ਼ ਹਮੇਸ਼ਾ ਬੁਲੰਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵਲੋਂ ਯਤਨ ਕੀਤਾ ਜਾ ਰਿਹਾ ਹੈ ਕਿ ਦਰਿਆ ਏਰੀਏ ਦੇ ਪਿੰਡਾਂ ਵਿਚ ਇਕਾਈਆਂ ਦਾ ਗਠਨ ਕਰਕੇ ਆਪਣੀ ਆਵਾਜ਼ ਕੇਂਦਰ ਅਤੇ ਪੰਜਾਬ ਸਰਕਾਰ ਦੇ ਅੱਗੇ ਰੱਖੀ ਜਾਵੇ ਤਾਂ ਜੋ ਹੜ੍ਹ ਪੀੜਤ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਇਸੇ ਲੜੀ ਤਹਿਤ ਅੱਜ ਪਿੰਡ ਸ਼ਾਹ ਵਾਲਾ, ਨੱਕੀ ਇੰਦਰਪੁਰ, ਮੰਡ ਗੱਟਾ ਦਲੇਰ ਆਦਿ ਪਿੰਡਾਂ ਵਿਚ ਇਕਾਈਆਂ ਦਾ ਗਠਨ ਕੀਤਾ ਗਿਆ ਅਤੇ ਹੜ੍ਹ ਪੀੜਤ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਅਜੀਤ ਡੈਸਕ 14-09-2026
ਮੱਖੂ,13 ਸਤੰਬਰ(ਕੁਲਵਿੰਦਰ ਸਿੰਘ)-ਹੜ੍ਹ ਪੀੜਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤਾਂ ਦੇ ਹੱਕਾਂ ਦੀ ਆਵਾਜ਼ ਹਮੇਸ਼ਾ ਬੁਲੰਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵਲੋਂ ਯਤਨ ਕੀਤਾ ਜਾ ਰਿਹਾ ਹੈ ਕਿ ਦਰਿਆ ਏਰੀਏ ਦੇ ਪਿੰਡਾਂ ਵਿਚ ਇਕਾਈਆਂ ਦਾ ਗਠਨ ਕਰਕੇ ਆਪਣੀ ਆਵਾਜ਼ ਕੇਂਦਰ ਅਤੇ ਪੰਜਾਬ ਸਰਕਾਰ ਦੇ ਅੱਗੇ ਰੱਖੀ ਜਾਵੇ ਤਾਂ ਜੋ ਹੜ੍ਹ ਪੀੜਤ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਇਸੇ ਲੜੀ ਤਹਿਤ ਅੱਜ ਪਿੰਡ ਸ਼ਾਹ ਵਾਲਾ, ਨੱਕੀ ਇੰਦਰਪੁਰ, ਮੰਡ ਗੱਟਾ ਦਲੇਰ ਆਦਿ ਪਿੰਡਾਂ ਵਿਚ ਇਕਾਈਆਂ ਦਾ ਗਠਨ ਕੀਤਾ ਗਿਆ ਅਤੇ ਹੜ੍ਹ ਪੀੜਤ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਹੜ੍ਹ ਪੀੜਤ ਜਥੇਬੰਦੀ ਵਲੋਂ ਪਿਛਲੇ ਦਿਨੀਂ ਫੈਸਲਾ ਕੀਤਾ ਗਿਆ ਸੀ ਕਿ ਕੋਰ ਕਮੇਟੀ ਵਲੋਂ ਕਿ ਕਿਸਾਨਾਂ ਦੀ ਫਸਲ ਸੁੱਖ ਸਾਂਦ ਨਾਲ ਘਰੇ ਪਹੁੰਚ ਜਾਵੇ ਇਹ ਸਬੰਧ ਵਿਚ ਦੀਨ ਦੁਨੀਆ ਦੇ ਮਾਲਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਹਰ ਪ੍ਰਭਾਵਿਤ ਹਰ ਜ਼ਿਲ੍ਹਿਆਂ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਵਾਏ ਜਾਣਗੇ ਅਤੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਾਵੇਗਾ। ਇਸ ਮੌਕੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਤੋਂ ਇਲਾਵਾ ਸੁਖਵੰਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ, ਜਜਵਿਦਰ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ,ਗੁਰਜੀਤ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਬਲਾਕ ਪ੍ਰਧਾਨ, ਕੁਲਮੀਤ ਸਿੰਘ ਬਲਾਕ ਪ੍ਰਧਾਨ, ਗੁਰਬਖਸ਼ ਸਿੰਘ ਇਕਾਈ ਪ੍ਰਧਾਨ, ਜਸਵੰਤ ਸਿੰਘ ਮੰਡ ਇੰਦਰਪੁਰ ਆਦਿ ਹਾਜ਼ਰੀ ਵਿਚ ਵੱਖ-ਵੱਖ ਪਿੰਡਾਂ ਵਿਚ 21,21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਕਿੱਲੀ ਵਿਖੇ ਕਈ ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਭੁੱਲਰ ਦੀ ਅਗਵਾਈ ਵਿਚ ਸ਼ਹਿਰੀ ਹਲਕੇ ਦੇ ਲੋਕਾਂ ਨੂੰ ਦਿਖਾਈ ਮੁੱਖ ਮੰਤਰੀ ਦੀ ‘ਸਤੌਜ਼ ਤੋਂ ਸੰਸਦ’ ਡਾਕੂਮੈਂਟਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।