16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਊਟਸੋਰਸ ਸਿਹਤ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ’ਚ ਰੋਸ ਧਰਨਾ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)– ਆਊਟਸੋਰਸ ਸਿਹਤ ਵਿਭਾਗ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਹਰਬੰਸ ਸਿੰਘ ਨੇ ਕੀਤੀ।

ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)– ਆਊਟਸੋਰਸ ਸਿਹਤ ਵਿਭਾਗ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਹਰਬੰਸ ਸਿੰਘ ਨੇ ਕੀਤੀ। ਇਸ ਮੌਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਹਰਬੰਸ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਊਟਸੋਰਸ ਰਾਹੀਂ ਬਹੁਤ ਘੱਟ ਤਨਖਾਹਾਂ ’ਤੇ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਸਰਕਾਰ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਤਨਖਾਹਾਂ ਵਿਚ ਬਣਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਵਿਚ ਕੰਮ ਕਰਦੇ ਕਈ ਆਊਟਸੋਰਸ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਕਈ ਕਰਮਚਾਰੀਆਂ ਨੂੰ ਰੈਗੂਲਰ ਵੀ ਕੀਤਾ ਗਿਆ ਹੈ, ਪਰ ਸਿਹਤ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਸਮੱਸਿਆਵਾਂ ਸਬੰਧੀ ਉਹ ਕਈ ਵਾਰ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ, ਪਰ ਉਨ੍ਹਾਂ ਨੂੰ ਭਰੋਸਿਆਂ ਤੋਂ ਇਲਾਵਾ ਕੁਝ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੇ ਅਧਿਕਾਰੀਆ ਨੇ ਆਊਟਸੋਰਸ ਕਰਮਚਾਰੀਆਂ ਦੇ ਨਾਮਾਂ ਦੀ ਸੂਚੀ ਅਜੇ ਤੱਕ ਸਰਕਾਰ ਨੂੰ ਨਹੀਂ ਭੇਜੀ ਗਈ, ਜਿਸ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕਿਸੇ ਕਿਸਮ ਦੀ ਸੋਧ ਨਹੀਂ ਹੋ ਸਕੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਵਿਚ ਹਰਜਿੰਦਰ ਸਿੰਘ, ਬਚਿੱਤਰ ਸਿੰਘ, ਜਤਿੰਦਰ ਸਿੰਘ, ਸੁਰਿੰਦਰ ਸਿੰਘ, ਵਿਕਾਸ ਕੁਮਾਰ, ਬਿਕਰ ਸਿੰਘ, ਸੁਖਦੀਰ ਸਿੰਘ, ਸੁਖਵਿੰਦਰ ਸਿੰਘ, ਨਿਦਰ ਸਿੰਘ, ਜਿੰਦਰ ਕੌਰ, ਹਰਮਨ ਸਿੰਘ, ਮਨੀਸ਼ ਕੁਮਾਰ, ਮਨਜੀਤ ਸਿੰਘ ਅਤੇ ਅਮਰਜੀਤ ਕੌਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਿਰਤੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਇੰਜੀਨੀਅਰਜ਼ ਡੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।