ਪਿੰਡ ਕਿਰਤੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ
ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਹਲਕਾ ਪੱਟੀ ਦੇ ਪਿੰਡ ਕਿਰਤੋਵਾਲ ਵਿਖੇ ਖੇਤ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਕਿਰਤੋਵਾਲ ਦੇ ਮਜ਼ਦੂਰਾਂ ਨੂੰ ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਸਮੇਂ ਡੀ.
ਪ
ਪਿੰਡ ਕਿਰਤੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਤੇ ਹੋਰ। ਤਸਵੀਰ: ਕੁੰਦਰਾ
16-09-2026
ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਹਲਕਾ ਪੱਟੀ ਦੇ ਪਿੰਡ ਕਿਰਤੋਵਾਲ ਵਿਖੇ ਖੇਤ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਕਿਰਤੋਵਾਲ ਦੇ ਮਜ਼ਦੂਰਾਂ ਨੂੰ ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਸਮੇਂ ਡੀ.ਸੀ. ਤਰਨ ਤਾਰਨ ਵਲੋਂ ਪਿੰਡ ਕਿਰਤੋਵਾਲ ਦੇ ਗ਼ਰੀਬ ਲੋਕਾਂ ਨੂੰ 5-5 ਮਰਲੇ ਪਲਾਟਾਂ ਦੀਆਂ ਸਨਦਾਂ ਜਾਰੀ ਹੋਈਆਂ ਸਨ, ਪਰ ਗ਼ਰੀਬ ਲੋਕਾਂ ਨੂੰ ਦਿੱਤੀਆਂ ਹੋਈਆਂ ਸੰਨਦਾਂ ਦੇ ਮੁਤਾਬਿਕ ਜ਼ਮੀਨਾਂ ’ਤੇ ਕਬਜ਼ੇ ਨਹੀਂ ਦਿੱਤੇ ਗਏ। ਇਹ ਗ਼ਰੀਬਾਂ ਨਾਲ ਬੇਇਨਸਾਫ਼ੀ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਦਿੱਤੀਆਂ ਹੋਈਆਂ ਸਨਦਾਂ ਦੇ ਮੁਤਾਬਿਕ ਗ਼ਰੀਬ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਕੇ ਦਿੱਤੇ ਜਾਣ ਅਤੇ ਘਰ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਘੱਟੋ-ਘੱਟ 5 ਹਜ਼ਾਰ ਕੀਤੀ ਜਾਵੇ, ਜੇਕਰ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਦਿਹਾਤੀ ਮਜ਼ਦੂਰ ਸਭਾ ਵਲੋਂ 11-12 ਅਕਤੂਬਰ ਨੂੰ ਦੋ ਰੋਜ਼ਾ ਰਾਤ-ਦਿਨ ਦਾ ਧਰਨਾ ਮੁੱਖ ਮੰਤਰੀ ਦੇ ਸੰਗਰੂਰ ਵਾਲੇ ਘਰ ਅੱਗੇ ਦਿੱਤਾ ਜਾਵੇਗਾ, ਜੋ ਇਨਸਾਫ਼ ਲੈਣ ਤੱਕ ਜਾਰੀ ਰਹੇਗਾ। ਇਸ ਮੌਕੇ ਕਾ. ਧਰਮ ਸਿੰਘ ਪੱਟੀ, ਜਗਤਾਰ ਸਿੰਘ ਆਸਲ, ਦਿਆਲ ਸਿੰਘ ਲੋਹਕਾ, ਗੱਜਣ ਨਾਰਲਾ, ਡਾ. ਜਸਬੀਰ ਸਿੰਘ ਕਿਰਤੋਵਾਲ ਆਦਿ ਆਗੂ ਹਾਜ਼ਰ ਸਨ।