19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਅਬੋਹਰ, 18 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਕੈਲਾਸ਼ ਨਗਰ ਦੀ ਢਾਣੀ ਬਾਬੂ ਰਾਮ ਅਤੇ ਢਾਣੀ ਹਰੀ ਰਾਮ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੌਰਾਨ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕਿਹਾ ਕਿ ਇਨ੍ਹਾਂ ਢਾਣੀਆਂ ਨੂੰ ਜਾਂਦੇ ਕੱਚੇ ਰਸਤਿਆਂ ’ਤੇ ਪੱਕੀ ਸੜਕ ਬਣ ਜਾਣ ਨਾਲ ਢਾਣੀਆਂ ਦੇ ਵਸਨੀਕਾਂ ਨੂੰ ਆਵਾਜਾਈ ਪੱਖੋਂ ਕਾਫ਼ੀ ਰਾਹਤ ਮਿਲੇਗੀ।

ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਕੈਲਾਸ਼ ਨਗਰ ਦੀ ਢਾਣੀ ਬਾਬੂ ਰਾਮ ਅਤੇ ਢਾਣੀ ਹਰੀ ਰਾਮ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੌਰਾਨ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕਿਹਾ ਕਿ ਇਨ੍ਹਾਂ ਢਾਣੀਆਂ ਨੂੰ ਜਾਂਦੇ ਕੱਚੇ ਰਸਤਿਆਂ ’ਤੇ ਪੱਕੀ ਸੜਕ ਬਣ ਜਾਣ ਨਾਲ ਢਾਣੀਆਂ ਦੇ ਵਸਨੀਕਾਂ ਨੂੰ ਆਵਾਜਾਈ ਪੱਖੋਂ ਕਾਫ਼ੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਕੈਲਾਸ਼ ਨਗਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਵੋਟਾਂ ਮੰਗੇਗੀ ਤੇ ਫਿਰ ਤੋਂ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਰਜਿੰਦਰ ਕੰਬੋਜ ਅਤੇ ਕੈਲਾਸ਼ ਨਗਰ ਦੇ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਦੇ ਖੇਤ ’ਚ ਲੱਗੇ ਸੋਲਰ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਕਿਸਾਨ ਆਗੂ ਜਗਜੀਤ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।