20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

- ਨਸ਼ਿਆਂ ਖ਼ਿਲਾਫ਼ ਪੰਜਾਬ ਨੂੰ ਇੱਕਜੁੱਟ ਕਰਨ ਦਾ ਸੰਕਲਪ- ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਸ਼ਾਮ ਨੂੰ ਅਬੋਹਰ ਪੁੱਜੇਗੀ : ਸੰਦੀਪ ਜਾਖੜ

ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਫ਼ਾਜ਼ਿਲਕਾ ਪੜਾਅ 20 ਸਤੰਬਰ ਨੂੰ ਸ਼ੁਰੂ ਹੋਵੇਗਾ। ਫ਼ਾਜ਼ਿਲਕਾ ਦੇ ਆਸਿਫ਼ਵਾਲਾ ਸਥਿਤ 1971 ਜੰਗੀ ਯਾਦਗਾਰ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਹਰੀ ਝੰਡੀ ਦਿਖਾਉਣਗੇ।

ਅਜੀਤ ਡੈਸਕ 20-09-2026
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਫ਼ਾਜ਼ਿਲਕਾ ਪੜਾਅ 20 ਸਤੰਬਰ ਨੂੰ ਸ਼ੁਰੂ ਹੋਵੇਗਾ। ਫ਼ਾਜ਼ਿਲਕਾ ਦੇ ਆਸਿਫ਼ਵਾਲਾ ਸਥਿਤ 1971 ਜੰਗੀ ਯਾਦਗਾਰ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਹਰੀ ਝੰਡੀ ਦਿਖਾਉਣਗੇ। ਇਸ ਮੌਕੇ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ। ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਨਸ਼ਾ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਰਗ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜਿਆ ਗੰਭੀਰ ਸਮਾਜਿਕ ਮੁੱਦਾ ਹੈ। ਸੰਦੀਪ ਜਾਖੜ ਨੇ ਦੱਸਿਆ ਕਿ 20 ਸਤੰਬਰ ਨੂੰ ਯਾਤਰਾ ਦਾ ਪ੍ਰੋਗਰਾਮ ਸਵੇਰੇ 10 ਵਜੇ ਆਸਿਫ਼ਵਾਲਾ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਪੁਰਾਣੀ ਸਬਜ਼ੀ ਮੰਡੀ ਫ਼ਾਜ਼ਿਲਕਾ ਵਿਖੇ ਪ੍ਰੋਗਰਾਮ ਹੋਵੇਗਾ। ਦੁਪਹਿਰ 2 ਵਜੇ ਪੁਰਾਣੀ ਸਬਜ਼ੀ ਮੰਡੀ ਤੋਂ ਸੰਜੀਵ ਸਿਨੇਮਾ ਚੌਕ ਤੱਕ ਯਾਤਰਾ ਕੱਢੀ ਜਾਵੇਗੀ। ਸ਼ਾਮ 6:15 ਵਜੇ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਨ ਸਭਾ ਕੀਤੀ ਜਾਵੇਗੀ। ਇਸ ਤੋਂ ਬਾਅਦ ਯਾਤਰਾ ਦਾ ਰਾਤ ਦਾ ਠਹਿਰਾਅ ਅਬੋਹਰ ਵਿਖੇ ਹੋਵੇਗਾ। ਉਨ੍ਹਾਂ ਅਬੋਹਰ ਸਮੇਤ ਪੰਜਾਬ ਦੇ ਹਰ ਖੇਤਰ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਤੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਸੰਦੀਪ ਜਾਖੜ ਨੇ ਕਿਹਾ ਕਿ ‘‘ਸਾਡੀ ਲੜਾਈ ਸਿਰਫ਼ ਨਸ਼ਿਆਂ ਖ਼ਿਲਾਫ਼ ਨਹੀਂ, ਸਗੋਂ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਹੈ। ਪੰਜਾਬ ਦੇ ਹਰ ਪਰਿਵਾਰ, ਹਰ ਨੌਜਵਾਨ ਤੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਇਸ ਸੰਕਲਪ ਦਾ ਹਿੱਸਾ ਬਣਨਾ ਹੋਵੇਗਾ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਬੱਲੂਆਣਾ ਦਾ ਉਦਘਾਟਨ ਸਮਾਰੋਹ ਅੱਜ ਅਗਲੀ ਖ਼ਬਰ ਨਸ਼ੇ ਖ਼ਿਲਾਫ਼ ਅਰਜੁਨ ਰਾਮ ਮੇਘਵਾਲ ਦੀ ਆਵਾਜ਼ ਨਾਲ ਆਵਾਜ਼ ਮਿਲਾਉਣਗੇ ਮਨਪ੍ਰੀਤ ਸਿੰਘ ਬਾਦਲ, ਸਤੀਸ਼ ਪੂਨੀਆ, ਕੇਵਲ ਸਿੰਘ ਢਿੱਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।