ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖੁੱਬਣ ਦੇ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਦੀ ਗਰਾਂਟ ਜਾਰੀ ਕੀਤੀ
ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਹੋਰ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ।
ਅਜੀਤ ਡੈਸਕ
22-09-2026