63 ਟਰੈਕਟਰਾਂ ਦੇ ਵਿਸ਼ਾਲ ਕਾਫ਼ਲੇ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ’ਚ ਪਹੁੰਚੇ ਰਾਣਾ ਜਮਾਲਕੇ
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ। ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਰਾਣਾ ਰਜਿੰਦਰ ਸਿੰਘ ਜਮਾਲ ਕੇ ਆਪਣੇ ਨਾਲ ਸਰਪੰਚਾਂ, ਨੌਜਵਾਨਾਂ ਤੇ ਵਰਕਰਾਂ ਸਮੇਤ 63 ਟਰੈਕਟਰਾਂ ਦੇ ਵਿਸ਼ਾਲ ਕਾਫ਼ਲੇ ਦੀ ਅਗਵਾਈ ਕਰਦਿਆਂ ਰੈਲੀ ਵਿਚ ਸ਼ਾਮਲ ਹੋਏ।
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ। ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਰਾਣਾ ਰਜਿੰਦਰ ਸਿੰਘ ਜਮਾਲ ਕੇ ਆਪਣੇ ਨਾਲ ਸਰਪੰਚਾਂ, ਨੌਜਵਾਨਾਂ ਤੇ ਵਰਕਰਾਂ ਸਮੇਤ 63 ਟਰੈਕਟਰਾਂ ਦੇ ਵਿਸ਼ਾਲ ਕਾਫ਼ਲੇ ਦੀ ਅਗਵਾਈ ਕਰਦਿਆਂ ਰੈਲੀ ਵਿਚ ਸ਼ਾਮਲ ਹੋਏ। ਰੈਲੀ ਦੀ ਸ਼ੁਰੂਆਤ ਸ਼ਹੀਦਾਂ ਦੀ ਪਵਿੱਤਰ ਧਰਤੀ ਆਸਿਫਵਾਲਾ ਤੋਂ ਹੋਈ, ਜਿੱਥੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਹੀਦਾਂ ਦੀ ਸਮਾਧ ’ਤੇ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਆਗੂ ਟਰੈਕਟਰਾਂ ਰਾਹੀਂ ਰੈਲੀ ਵਾਲੀ ਥਾਂ ਵੱਲ ਰਵਾਨਾ ਹੋਏ। ਇਸ ਦੌਰਾਨ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਖ਼ੁਦ ਟਰੈਕਟਰ ਚਲਾਇਆ ਜਿਸ ’ਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸਵਾਰ ਸਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਣਾ ਰਜਿੰਦਰ ਸਿੰਘ ਜਮਾਲਕੇ ਦੇ ਟਰੈਕਟਰ ’ਤੇ ਸਵਾਰ ਹੋ ਕੇ ਹਰੀ ਝੰਡੀ ਦਿਖਾ ਕੇ ਰੈਲੀ ਦਾ ਆਗਾਜ਼ ਕੀਤਾ।