23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੱਲੂਆਣਾ ਹਲਕੇ ਦੇ ਭਾਜਪਾ ਨੇਤਾ ਹਰਦੇਵ ਮੇਘਵਾਲ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਅਬੋਹਰ ਵਿਖੇ ਪੰਜਾਬ ਦੇ ਸੁਨਹਿਰੀ ਭਵਿੱਖ, ਨੌਜਵਾਨ ਪੀੜ੍ਹੀ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਸੂਬੇ ਦੀ ਤਰੱਕੀ ਲਈ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਇਸ ਮੌਕੇ ਬੱਲੂਆਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 23-09-2026
ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਅਬੋਹਰ ਵਿਖੇ ਪੰਜਾਬ ਦੇ ਸੁਨਹਿਰੀ ਭਵਿੱਖ, ਨੌਜਵਾਨ ਪੀੜ੍ਹੀ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਸੂਬੇ ਦੀ ਤਰੱਕੀ ਲਈ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਇਸ ਮੌਕੇ ਬੱਲੂਆਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੱਲੂਆਣਾ ਹਲਕੇ ਦੀ ਮੌਜੂਦਾ ਰਾਜਸੀ ਸਥਿਤੀ ਸਬੰਧੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਹਲਕੇ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਰਦੇਵ ਮੇਘਵਾਲ ਨੇ ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵੀ ਮੁਲਾਕਾਤ ਕਰਦਿਆਂ ਬੱਲੂਆਣਾ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਸਥਿਤੀ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਤਾਲਮੇਲ ਅਤੇ ਜਥੇਬੰਧਕ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਗੱਲਬਾਤ ਕੀਤੀ। ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਦਾ ਸੰਦੇਸ਼ ਦੇਣ ਦੀ ਵੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੀਡ ਫਾਰਮ ਅਤੇ ਪੰਜ ਪੀਰ ਨਗਰ ਵਿਖੇ 100 ਘਰਾਂ ’ਚ ਛਾਪੇਮਾਰੀ * ਨਸ਼ੀਲੀਆਂ ਗੋਲੀਆਂ ਸਮੇਤ ਔਰਤ ਸਮੇਤ 4 ਹਿਰਾਸਤ ’ਚ ਅਗਲੀ ਖ਼ਬਰ ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਸਕੂਲ ਆਫ਼ ਐਮੀਨੈਂਸ ਰਾਮਸਰਾ ਨੂੰ ਇਲੈਕਟ੍ਰਿਕ ਵਾਟਰ ਕੂਲਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।