24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੈਰਾ-ਮੈਡੀਕਲ ਤੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਸਮੂਹ ਦਫ਼ਤਰੀ ਸਟਾਫ਼ ਨਾਲ ਅਹਿਮ ਮੀਟਿੰਗ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੈਰਾ-ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੇ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੰਬੋਜ ਵਲੋਂ ਜਨਰਲ ਸਕੱਤਰ ਰਵਿੰਦਰ ਸ਼ਰਮਾ ਦੀ ਮੌਜੂਦਗੀ ਵਿਚ ਸਮੂਹ ਦਫ਼ਤਰੀ ਸਟਾਫ਼ ਨਾਲ ਇਕ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਦਫ਼ਤਰੀ ਪੱਧਰ ’ਤੇ ਆ ਰਹੀਆਂ ਦਰਪੇਸ਼ ਸਮੱਸਿਆਵਾਂ, ਸਾਂਝੇ ਮਸਲਿਆਂ ਤੇ ਜਥੇਬੰਦਕ ਸੰਘਰਸ਼ ਦੀ ਅਗਲੇਰੀ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੈਰਾ-ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੇ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੰਬੋਜ ਵਲੋਂ ਜਨਰਲ ਸਕੱਤਰ ਰਵਿੰਦਰ ਸ਼ਰਮਾ ਦੀ ਮੌਜੂਦਗੀ ਵਿਚ ਸਮੂਹ ਦਫ਼ਤਰੀ ਸਟਾਫ਼ ਨਾਲ ਇਕ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਦਫ਼ਤਰੀ ਪੱਧਰ ’ਤੇ ਆ ਰਹੀਆਂ ਦਰਪੇਸ਼ ਸਮੱਸਿਆਵਾਂ, ਸਾਂਝੇ ਮਸਲਿਆਂ ਤੇ ਜਥੇਬੰਦਕ ਸੰਘਰਸ਼ ਦੀ ਅਗਲੇਰੀ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਏਕਤਾ ਦੇ ਬਲਬੂਤੇ ਹੀ ਇਹਨਾਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮਸਲਿਆਂ ਦੇ ਹੱਲ ਲਈ ਜਲਦ ਹੀ ਸਬੰਧਿਤ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਜੇਕਰ ਲੋੜ ਪਈ ਤਾਂ ਸੰਘਰਸ਼ ਦਾ ਰਾਹ ਵੀ ਅਪਣਾਇਆ ਜਾਵੇਗਾ। ਇਸ ਮੌਕੇ ਸਾਥੀ ਬਲਜੀਤ ਸਿੰਘ ਸੰਧੂ, ਮੈਡਮ ਪੂਜਾ, ਮੈਡਮ ਸ਼ਵੇਤਾ, ਮੈਡਮ ਵਿਨੀਤਾ, ਬਲਜਿੰਦਰ ਕੌਰ, ਪਰਮਜੀਤ ਕੌਰ, ਸੁਖਦੇਵ ਸਿੰਘ, ਮਹਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਪਿੰਡ ਸੈਂਯਦਾਵਾਲੀ ਵਿਖੇ ਸਮਾਗਮ ਅਗਲੀ ਖ਼ਬਰ ਪਟਵਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਤਹਿਸੀਲ ਪੱਧਰੀ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।