ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)- ਥਾਣਾ ਬਹਾਵਵਾਲਾ ਪੁਲਿਸ ਨੇ ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਭਾਗਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਰੁਣ ਮਾਕੜ ਪੁੱਤਰ ਪ੍ਰਹਿਲਾਦ ਮਾਕੜ ਵਾਸੀ ਭਾਗਸਰ ਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਫਾਇਰਿੰਗ ਕੀਤੀ।
ਅਜੀਤ ਡੈਸਕ
24-09-2026