25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਬੰਨਾਵਾਲਾ-ਢਿੱਪਾਂਵਾਲੀ ਚੌਰਾਹੇ ਨੇੜੇ ਸੇਮ ਨਾਲਾ ਕੋਲ ਪੁੱਜੀ ਤਾਂ ਬੰਨਾ ਵਾਲੀ ਸਾਈਡ ਤੋਂ ਆ ਰਹੇ 2 ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 22 ਗਰਾਮ ਹੈਰੋਇਨ ਬਰਾਮਦ ਹੋਈ ਤੇ ਉਨ੍ਹਾਂ ਦੀ ਪਛਾਣ ਕਰਨ ਸਿੰਘ ਉਰਫ਼ ਕਰਨੀ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ 4 ਅਰਨੀਵਾਲਾ ਤੇ ਰਮੇਸ਼ ਸਿੰਘ ਉਰਫ਼ ਰਮੇਸ਼ ਦਰਜ਼ੀ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 1 ਅਰਨੀਵਾਲਾ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 25-09-2026

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖ਼ੁਸ਼ਬੂ ਸਵਨਾ ਨੇ ਬੱਸਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਅਜੰਪਸ਼ਨ ਸਕੂਲ ਦੀ ਵਿਦਿਆਰਥਣ ਆਸ਼ੀਸ਼ਤਾ ਦਾ ਸੂਬਾ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।