ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਹਮਣੀ ਵਾਲਾ ਸੇਮ-ਨਾਲ਼ੇ ਕੋਲ ਪੁੱਜੇ ਤਾਂ ਇਕ ਵਿਅਕਤੀ ਸੇਮ-ਨਾਲ਼ੇ ਦੀ ਪਟੜੀ ’ਤੇ ਨਸ਼ੇ ਦੀ ਹਾਲਤ ’ਚ ਆਉਂਦਾ ਦਿਖਾਈ ਦਿੱਤਾ।
ਅਜੀਤ ਡੈਸਕ
26-09-2026