28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਘਰ ਵਿਚ ਵੜ ਕੇ ਕੁੱਟਮਾਰ ਅਤੇ ਧਮਕੀਆਂ ਦੇਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਹਸਤਾ ਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜ਼ੋਨ ਪ੍ਰਧਾਨ ਹੈ।

ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਹਸਤਾ ਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜ਼ੋਨ ਪ੍ਰਧਾਨ ਹੈ। 18 ਅਗਸਤ ਨੂੰ ਜਦੋਂ ਉਹ ਘਰ ਵਿਚ ਹਾਜ਼ਰ ਨਹੀਂ ਸੀ ਅਤੇ ਉਸ ਦੇ ਮਾਤਾ-ਪਿਤਾ ਅਤੇ ਬੱਚੇ ਘਰ ਹਾਜ਼ਰ ਸੀ ਤਾਂ ਜੰਗੀਰ ਸਿੰਘ ਸਾਬਕਾ ਸਰਪੰਚ ਪੁੱਤਰ ਬਾਕਰ ਸਿੰਘ, ਸੁਨੀਲ ਸਿੰਘ ਪੁੱਤਰ ਜੰਗੀਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ, ਅਵਨੀਤ ਕੁਮਾਰ ਪੁੱਤਰ ਸਤਨਾਮ ਸਿੰਘ, ਰਾਕੇਸ਼ ਕੁਮਾਰ ਪੁੱਤਰ ਦਲੇਰ ਸਿੰਘ, ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਚਰਨ ਸਿੰਘ ਪੁੱਤਰ ਸੁੰਦਰ ਸਿੰਘ, ਸੰਦੀਪ ਸਿੰਘ ਪੁੱਤਰ ਹਰ ਸਿੰਘ, ਜਸਵਿੰਦਰ ਸਿੰਘ ਪੁੱਤਰ ਰਤਨ ਸਿੰਘ, ਕੁਲਦੀਪ ਸਿੰਘ ਪੁੱਤਰ ਸਵਰਨ ਸਿੰਘ, ਸੋਨਾ ਸਿੰਘ ਪੁੱਤਰ ਦੇਸ ਸਿੰਘ, ਛਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਹਸਤਾ ਕਲਾ, ਗਿਆਨੀ ਮੂਸੇਵਾਲਾ ਵਾਸੀ ਬਹਿਕ ਖ਼ਾਸ ਅਤੇ ਮਹਿੰਦਰ ਸਿੰਘ ਮੰਗਾ ਸਿੰਘ ਵਾਸੀ ਛੋਟਾ ਗੁਲਾਬਾਂ ਡਾਂਗਾਂ, ਸੋਟੇ ਅਤੇ ਕਿਰਪਾਨਾਂ ਲੈ ਕੇ ਘਰ ਅੰਦਰ ਆ ਗਏ ਅਤੇ ਪ੍ਰਧਾਨ ਨੂੰ ਬਾਹਰ ਕੱਢਣ ਲਈ ਆਖ ਕੇ ਗਾਲ਼ੀ-ਗਲੋਚ ਕਰਨ ਲੱਗੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਸਾਬਕਾ ਮੰਤਰੀ ਹੰਸ ਰਾਜ ਜੋਸਨ ਦੇ ਗ੍ਰਹਿ ਵਿਖੇ ਪਹੁੰਚੇ ਅਗਲੀ ਖ਼ਬਰ ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।