28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਬੋਹਰ ਦੇ ਸੰਤ ਨਗਰ ’ਚ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖ਼ਮੀ

ਅਬੋਹਰ, 27 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੇ ਸੰਤ ਨਗਰ ੍ਯਚ ਅੱਜ ਦੁਪਹਿਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇਕ ਮੰਦਰ ਬਾਹਰ ਚੱਲ ਰਹੀ ਮੀਟਿੰਗ ਦੌਰਾਨ ਨਕਾਬਪੋਸ਼ ਹਮਲਾਵਰ ਨੇ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਪ੍ਰਾਇਮਰੀ ਇਲਾਜ ਤੋਂ ਬਾਅਦ ਉੱਚ ਕੇਂਦਰ ਲਈ ਰੈਫ਼ਰ ਕਰ ਦਿੱਤਾ।

ਅਬੋਹਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਨੌਜਵਾਨ ਅਜੇ। ਅਜੀਤ ਤਸਵੀਰ 28-09-2026
ਅਬੋਹਰ, 27 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੇ ਸੰਤ ਨਗਰ ੍ਯਚ ਅੱਜ ਦੁਪਹਿਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇਕ ਮੰਦਰ ਬਾਹਰ ਚੱਲ ਰਹੀ ਮੀਟਿੰਗ ਦੌਰਾਨ ਨਕਾਬਪੋਸ਼ ਹਮਲਾਵਰ ਨੇ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਪ੍ਰਾਇਮਰੀ ਇਲਾਜ ਤੋਂ ਬਾਅਦ ਉੱਚ ਕੇਂਦਰ ਲਈ ਰੈਫ਼ਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਨਗਰ ਨਿਵਾਸੀ ਅਜੇ (28) ਪੁੱਤਰ ਰਾਜ ਕੁਮਾਰ ਅਤੇ ਸ਼੍ਰੀ ਵਾਲਮੀਕਿ ਮੰਦਰ ਦੇ ਕੁੱਝ ਹੋਰ ਸੇਵਾਦਾਰ ਅੱਜ ਮੰਦਰ ਵਿਚ ਲਗਾਏ ਜਾਣ ਵਾਲੇ ਸ਼ੈੱਡ ਸਬੰਧੀ ਮੀਟਿੰਗ ਕਰਨ ਤੋਂ ਬਾਅਦ ਮੰਦਰ ਦੇ ਬਾਹਰ ਖੜ੍ਹੇ ਸਨ। ਇਸੇ ਦੌਰਾਨ ਇਕ ਅਣਪਛਾਤਾ ਨਕਾਬਪੋਸ਼ ਨੌਜਵਾਨ ਉੱਥੇ ਆਇਆ ਅਤੇ ਉਸ ਨੇ ਅਜੇ ’ਤੇ ਸਿੱਧੀਆਂ ਦੋ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਅਜੇ ਦੀ ਛਾਤੀ ਵਿਚ ਲੱਗਣ ਕਾਰਨ ਉਹ ਉੱਥੇ ਹੀ ਡਿਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਹਾਲਾਂਕਿ ਨੇੜੇ ਮੌਜੂਦ ਲੋਕਾਂ ਨੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਹੱਥ ਨਹੀਂ ਆਇਆ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖ਼ਮੀ ਅਜੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਤੁਰੰਤ ਰੈਫ਼ਰ ਕਰ ਦਿੱਤਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਲੈ ਗਏ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ-1 ਦੇ ਏ.ਐੱਸ.ਆਈ.ਅਮਨਦੀਪ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਬੱਚਿਆਂ ਦੇ ਚੰਗੇ ਸਿਹਤ ਅਤੇ ਸੁਨਹਿਰੇ ਭਵਿੱਖ ਲਈ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਜ਼ਿੰਮੇਵਾਰੀ- ਸੰਦੀਪ ਭੱਟੀ... ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਸਾਬਕਾ ਮੰਤਰੀ ਹੰਸ ਰਾਜ ਜੋਸਨ ਦੇ ਗ੍ਰਹਿ ਵਿਖੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।