ਰਮਨਦੀਪ ਬਜਾਜ ਦੇ ਨਿਵਾਸ ਸਥਾਨ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ
ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨਾਲ ਸਾਂਝੇ ਕੀਤੇ ਜਾਂਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਤਹਿਤ ਗੁਰੂਹਰਸਹਾਏ ਵਿਖੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖ਼ਜ਼ਾਨਚੀ ਰਮਨਦੀਪ ਬਜਾਜ ਦੇ ਨਿਵਾਸ ਸਥਾਨ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਇਕੱਠੇ ਹੋ ਕੇ ‘ਮਨ ਕੀ ਬਾਤ’ ਪ੍ਰੋਗਰਾਮ ਸੁਣਿਆ ਗਿਆ।
ਅਜੀਤ ਡੈਸਕ
29-09-2026