29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹਾ ਪੱਧਰੀ ਖੇਡਾਂ ਅੰਡਰ 14, ਅੰਡਰ 17 ਤੇ ਅੰਡਰ 21 ਦਾ ਹੋਇਆ ਆਗਾਜ਼

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕਰਵਾਇਆ ਗਿਆ। ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ “ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4”ਤਹਿਤ ਨੌਜਵਾਨਾਂ ਦੇ ਪੱਧਰ ਨੂੰ ਉੱਚਾ-ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼ 28 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕਰਵਾਇਆ ਗਿਆ। ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ “ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4”ਤਹਿਤ ਨੌਜਵਾਨਾਂ ਦੇ ਪੱਧਰ ਨੂੰ ਉੱਚਾ-ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼ 28 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਦੇ ਦਿਨ ਅੰਡਰ14,17,21 ਉਮਰ ਵਰਗ ਦੇ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਫ਼ਾਜ਼ਿਲਕਾ ਸਮੂਹ ਬਲਾਕਾਂ ਵਿਚੋਂ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋ-ਖੋ, ਵਾਲੀਬਾਲ(ਸਮੈਸਿਗ), ਵਾਲੀਬਾਲ(ਸ਼ੂਟਿੰਗ), ਟੈਨਿਸ ਬਾਲ ਕ੍ਰਿਕਟ ਵਿਚੋਂ ਪਹਿਲਾਂ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੇ ਜ਼ਿਲ੍ਹਾ ਪੱਧਰ ’ਚ ਭਾਗ ਲਿਆ ਗਿਆ। ਇਸ ਤੋਂ ਇਲਾਵਾ ਗੇਮ ਹੈਂਡਬਾਲ, ਸਾਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫ਼ਟਿੰਗ, ਲਾਅਟ ਟੈਨਿਸ, ਕੁਸ਼ਤੀ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਤੈਰਾਕੀ, ਸ਼ੂਟਿੰਗ, ਚੈੱਸ ਦੀਆਂ ਗੇਮਾਂ ਦੇ ਵੱਖ-ਵੱਖ ਉਮਰ ਵਰਗਾਂ ਵਿਚ ਸਿੱਧਾ ਜ਼ਿਲ੍ਹਾ ਪੱਧਰ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਐਥਲੈਟਿਕਸ 60 ਮੀਟਰ ਰੇਸ ਅੰਡਰ-14 ਮਨੀਸ਼ ਖੂਈਆ ਸਰਵਰ ਪਹਿਲਾ ਸਥਾਨ, ਆਰਵ ਫ਼ਾਜ਼ਿਲਕਾ ਦੂਸਰਾ ਸਥਾਨ, 600 ਮੀਟਰ ਰੇਸ ਅੰਡਰ 14 ਮਨੀਸ਼ ਪੁੱਤਰ ਹੀਰਾ ਲਾਲ ਪਹਿਲਾ ਸਥਾਨ, ਰੌਨਵ ਪੁੱਤਰ ਰਵੀ ਕੁਮਾਰ ਦੂਸਰਾ ਸਥਾਨ, ਲੌਂਗ ਜੰਪ ਅੰਡਰ 14 ਵਿਚ ਵਿਸ਼ਾਲ ਪਹਿਲਾ ਸਥਾਨ, ਗੁਰਪ੍ਰੀਤ ਸਿੰਘ ਦੂਸਰਾ ਸਥਾਨ, ਅੰਡਰ 17 ਵਿਚ ਅਰਸ਼ਦੀਪ ਸਿੰਘ ਪਹਿਲਾ ਸਥਾਨ, ਐਸ਼ਵੰਸ਼ਦੀਪ ਸਿੰਘ ਦੂਸਰਾ ਸਥਾਨ, ਅੰਡਰ 21 ਲੌਂਗ ਜੰਪ ਵਿਚ ਜਤਿਨ ਸੌਤਮ ਪਹਿਲਾ ਸਥਾਨ, ਸਮਨਦੀਪ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਪਿਛਲੀ ਖ਼ਬਰ ਸੁਰੇਸ਼ ਸਤੀਜਾ ਬਣੇ ਸ਼੍ਰੋਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਪੰਜਾਬ ਦੇ ਜਨਰਲ ਸਕੱਤਰ ਅਗਲੀ ਖ਼ਬਰ ਮਰਹੂਮ ਨੌਜਵਾਨ ਦਿਲਰਾਜ ਮਨੇਸ ਦੀ ਯਾਦ ’ਚ ਜਿੰਮ ਲਈ 4 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।