01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ ਮਿੱਲ ਦੇ ਪ੍ਰਸ਼ਾਸਕ-ਕਮ-ਉਪ ਰਜਿਸਟਰਾਰ ਰਾਜਨ ਗੁਰਬਖ਼ਸ਼ ਰਾਏ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿਚ ਮਿੱਲ ਦੇ ਲਗਭਗ 600 ਹਿੱਸੇਦਾਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ ਅਮਰਦੀਪ ਸਿੰਘ ਸੰਧੂ ਜਨਰਲ ਮੈਨੇਜਰ, ਅਜਨਾਲਾ ਮਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ ਮਿੱਲ ਦੇ ਪ੍ਰਸ਼ਾਸਕ-ਕਮ-ਉਪ ਰਜਿਸਟਰਾਰ ਰਾਜਨ ਗੁਰਬਖ਼ਸ਼ ਰਾਏ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿਚ ਮਿੱਲ ਦੇ ਲਗਭਗ 600 ਹਿੱਸੇਦਾਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ ਅਮਰਦੀਪ ਸਿੰਘ ਸੰਧੂ ਜਨਰਲ ਮੈਨੇਜਰ, ਅਜਨਾਲਾ ਮਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਜਲਾਸ ਦੌਰਾਨ ਮਿੱਲ ਦੇ ਜਨਰਲ ਮੈਨੇਜਰ ਸੁਜਿੰਦਰਪਾਲ ਸਿੰਘ ਤੇ ਮੁੱਖ ਲੇਖਾ ਅਫ਼ਸਰ ਅਸ਼ੋਕ ਕੁਮਾਰ ਵਲੋਂ ਸਾਲ 2025-26 ਦੀ ਕਾਰਗੁਜ਼ਾਰੀ, ਬੈਲੰਸ ਸ਼ੀਟ, ਲਾਭ-ਹਾਨੀ ਤੇ ਉਤਪਾਦਕ ਲੇਖੇ ਨਾਲ ਸਬੰਧਿਤ ਏਜੰਡੇ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਹਿੱਸੇਦਾਰਾਂ ਵਲੋਂ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਮੌਕੇ ਗੰਨਾ ਖੋਜ ਕੇਂਦਰ ਫ਼ਰੀਦਕੋਟ ਦੇ ਡਾਇਰੈਕਟਰ ਡਾ.ਕੁਲਦੀਪ ਸਿੰਘ, ਐਗਰੋਨੋਮਿਸਟ ਡਾ.ਪ੍ਰਦੀਪ ਗੋਇਲ ਤੇ ਏ.ਡੀ.ਓ. ਡਾ. ਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀਆਂ ਉੱਨਤ ਕਿਸਮਾਂ, ਬਿਜਾਈ, ਬਿਮਾਰੀਆਂ ਦੀ ਰੋਕਥਾਮ ਤੇ ਆਧੁਨਿਕ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵੱਖ-ਵੱਖ ਅਦਾਰਿਆਂ ਵਲੋਂ ਆਪਣੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਪ੍ਰਸ਼ਾਸਕ ਰਾਜਨ ਗੁਰਬਖ਼ਸ਼ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਪੂਰੀ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਦੇਸ਼ ਵਿਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਭਾਅ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨਾ ਬੀਜਣ ਦੀ ਅਪੀਲ ਕੀਤੀ। ਗੰਨਾ ਵਿਭਾਗ ਦੇ ਸ਼੍ਰੀ ਵਿਕਰਮ ਨੇ ਆਉਂਦੇ ਪਿੜਾਈ ਸੀਜ਼ਨ ਦੌਰਾਨ ਸਰਕਾਰੀ ਹਦਾਇਤਾਂ ਅਨੁਸਾਰ ਸਾਫ਼-ਸੁਥਰਾ ਗੰਨਾ ਲਿਆਉਣ ਦੀ ਬੇਨਤੀ ਕੀਤੀ। ਇਸ ਮੌਕੇ ਸਹਾਇਕ ਰਜਿਸਟਰਾਰ ਗੁਰਸੰਤਵੀਰ ਸਿੰਘ, ਮਿੱਲ ਅਧਿਕਾਰੀ, ਕਰਮਚਾਰੀ ਤੇ ਹਾਜ਼ਰ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਪਿਛਲੀ ਖ਼ਬਰ ਚਾਣਕਿਆ ਸਕੂਲ ਦੇ ਮੋਹਿਤ ਕੰਬੋਜ ਨੇ ਵਾਲੀਬਾਲ ਅੰਡਰ-17 ’ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਪਿੰਡ ਬੋਦੀਵਾਲਾ ਪਿੱਥਾ ’ਚ ਨਵੀਂ ਵਾਟਰ ਪਾਈਪ ਲਾਈਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।