ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਸਿਹਤ ਸੇਵਾਵਾਂ ’ਚ ਵਾਧਾ
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਥਾਨਕ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।
ਫ਼
ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦਾ ਜਾਇਜ਼ਾ ਲੈਣ ਮੌਕੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨਾਲ ਡਾਕਟਰ। ਅਜੀਤ ਤਸਵੀਰ
01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਥਾਨਕ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਦੌਰੇ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿਚ ਹਾਰਟ ਅਟੈਕ ਦੇ ਗੰਭੀਰ ਮਰੀਜ਼ਾਂ ਲਈ ਲਗਭਗ 50,000 ਰੁਪਏ ਦੀ ਕੀਮਤ ਵਾਲਾ ਜੀਵਨ-ਰੱਖਿਅਕ ਟੀਕਾ ਬਿਲਕੁਲ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਪਹਿਲਾਂ ਇਹ ਮਹਿੰਗਾ ਟੀਕਾ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੀ ਜਿਸ ਕਾਰਨ ਗ਼ਰੀਬ ਪਰਿਵਾਰਾਂ ਨੂੰ ਭਾਰੀ ਆਰਥਿਕ ਬੋਝ ਝੱਲਣਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਮਿਹਨਤ ਸਦਕਾ ਹੁਣ ਤੱਕ ਹਾਰਟ ਅਟੈਕ ਦੇ 100 ਤੋਂ ਵੱਧ ਗੰਭੀਰ ਮਰੀਜ਼ਾਂ ਦੀ ਜਾਨ ਸਫਲਤਾਪੂਰਵਕ ਬਚਾਈ ਜਾ ਚੁੱਕੀ ਹੈ। ਵਿਧਾਇਕ ਸਵਨਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਖ਼ਰਚਿਆਂ ਤੋਂ ਬਚਣ ਲਈ ਸਰਕਾਰੀ ਹਸਪਤਾਲ ਦੀਆਂ ਇਨ੍ਹਾਂ ਅਤਿ-ਆਧੁਨਿਕ ਸਹੂਲਤਾਂ ਦਾ ਲਾਭ ਉਠਾਉਣ। ਇਸ ਮੌਕੇ ਹਸਪਤਾਲ ਦਾ ਸਟਾਫ਼ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।