02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਸਵਨਾ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਸਵਨਾ ਨੇ ਪਿੰਡ ਬੰਨਵਾਲਾ ਹਨਵੰਤਾ ਵਿਖੇ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਂਡ ਦਾ ਕੰਮ ਸ਼ੁਰੂ ਕਰਵਾਇਆ।

ਫ਼ਾਜ਼ਿਲਕਾ ਹਲਕੇ ਦੇ ਪਿੰਡ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਨਾਲ ਹਾਜ਼ਰ ਪੰਚ-ਸਰਪੰਚ ਅਤੇ ਇਲਾਕਾ ਨਿਵਾਸੀ। ਅਜੀਤ ਤਸਵੀਰ 02-10-2026
ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਸਵਨਾ ਨੇ ਪਿੰਡ ਬੰਨਵਾਲਾ ਹਨਵੰਤਾ ਵਿਖੇ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਂਡ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਇਲਾਵਾ ਪਿੰਡ ਅਮਰਪੁਰਾ ’ਚ 7 ਲੱਖ ਦੀ ਲਾਗਤ ਨਾਲ ਗਲੀਆਂ-ਨਾਲੀਆਂ, ਚਾਂਦਮਾਰੀ ਵਿਖੇ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਹਿਕ ਖ਼ਾਸ ਤੋਂ ਚਾਂਦਮਾਰੀ ਤੱਕ ਨਵੀਂ ਸੜਕ ਤੇ ਬਸਤੀ ਚੰਡੀਗੜ੍ਹ ਵਿਖੇ 5 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਉਣ ਦੇ ਕੰਮ ਦਾ ਆਗਾਜ਼ ਕੀਤਾ। ਲਾਧੂਕਾ ਮੰਡੀ ਵਿਖੇ ਵਿਸ਼ਵਕਰਮਾ ਚੌਕ ਤੋਂ ਮੇਨ ਬਾਜ਼ਾਰ ਤੱਕ 16.50 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਤੇ ਵਾਰਡ ਨੰਬਰ 3 ਤੇ 4 ਵਿਚ 5 ਲੱਖ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ ਗਿਆ। ਨਾਲ ਹੀ ਲਾਧੂਕਾ ਮੰਡੀ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਤੇ ਸੜਕਾਂ ਦਾ ਕੰਮ ਮੁਕੰਮਲ ਹੋਣ ’ਤੇ ਉਦਘਾਟਨ ਵੀ ਕੀਤਾ ਗਿਆ। ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਖੇਤਰ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ ਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਪਿਛਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੀ ਵਿਦਿਆਰਥਣ ਅਵੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।