04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦਸਮੇਸ਼ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ) - ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਦਾ ਦੂਜਾ ਦਿਨ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ।

ਅਜੀਤ ਡੈਸਕ 04-10-2026
ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ) - ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਦਾ ਦੂਜਾ ਦਿਨ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਥਾਵਾਚਕ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਗੁਰੂ ਆਸ਼ੇ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਇਲਾਵਾ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੂਬਾ ਸਿੰਘ ਤੇ ਭਾਈ ਹਰਜੋਤ ਸਿੰਘ ਦੇ ਜਥਿਆਂ ਵਲੋਂ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦਸਮੇਸ਼ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਖਚੈਨ ਸਿੰਘ ਰਿੰਕੂ ਖ਼ਾਲਸਾ ਨੇ ਦੱਸਿਆ ਕਿ ਧਾਰਮਿਕ ਦੀਵਾਨਾ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਨਿਰੰਤਰ ਜਾਰੀ ਹਨ।ਇਸ ਦੇ ਨਾਲ ਹੀ ਡਾ. ਪਲਕ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਫ਼੍ਰੀ ਕੈਂਪ, ਫਿਜ਼ੀਓਥੈਰੇਪੀ ਕੈਂਪ ਤੇ ਜਨਰਲ ਮੈਡੀਕਲ ਜਾਂਚ ਕੈਂਪ ਰਾਹੀਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਅਥਲੈਟਿਕਸ ’ਚ ਲਹਿਰਾਇਆ ਝੰਡਾ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।